ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

ਚੰਡੀਗੜ੍ਹ, 10 ਜੁਲਾਈ (ਖ਼ਬਰ ਖਾਸ ਬਿਊਰੋ)

ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਹੋਰ ਪੜ੍ਹੋ 👉  ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

ਅੱਜ, 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46,357 ਹੋ ਗਈ ਹੈ।

ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ  ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ  ਵੀ ਦਿੱਤੀ ਜਾ ਸਕਦੀ ਹੈ।

ਹੋਰ ਪੜ੍ਹੋ 👉  ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 496ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 816 ਗ੍ਰਾਮ ਹੈਰੋਇਨ, 386 ਨਸ਼ੀਲੀਆਂ ਗੋਲੀਆਂ ਅਤੇ 1.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 496 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,813 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਪੜ੍ਹੋ 👉  ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

Leave a Reply

Your email address will not be published. Required fields are marked *