ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 10 ਜੁਲਾਈ (ਖ਼ਬਰ ਖਾਸ ਬਿਊਰੋ)

 

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਹਿਤ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਗੁਰਦੁਆਰਾ ਸੀਸ ਮਹਿਲ ਸਾਹਿਬ ਸਿਸਵਾਂ ਦੇ ਮੁਖੀ ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪ੍ਰਧਾਨ ਢਿੱਲੋਂ ਨੇ ਕਿਹਾ ਕਿ ਬਾਬਾ ਜੀ ਦੀ ਬੇਟੀ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਵੱਡੀ ਮਜ਼ਬੂਤੀ ਮਿਲੇਗੀ।‌

ਹੋਰ ਪੜ੍ਹੋ 👉  ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਅਤੇ ਫੂਡ ਬਿਜ਼ਨਸ ਆਪਰੇਟਰਾਂ ਦੀ ਜਾਂਚ

ਬਾਬਾ ਜਸਵਿੰਦਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਅਤੇ ਬਾਬਾ ਕੁਲਜੀਤ ਸਿੰਘ ਨੇ ਵੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਹਨਾਂ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਦੀ ਪ੍ਰਸ਼ੰਸਾ ਕਰਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਤੋਂ ਆਸ ਪ੍ਰਗਟਾਈ।

ਇਸਦੇ ਨਾਲ ਹੀ ਨਵਾਂਸ਼ਹਿਰ ਤੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਵਿੰਦਰ ਸਿੰਘ ਰਿੱਕੀ ਅਤੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਇੰਪਰੂਮੈਂਟ ਟਰੱਸਟ ਦੇ ਲੀਗਲ ਅਡਵਾਈਜ਼ਰ ਅਤੇ ਹਾਈਕੋਰਟ ਦੇ ਸੀਨੀਅਰ ਸਟੈਂਡਿੰਗ ਕਾਊਂਸਲ ਐਡਵੋਕੇਟ ਮਨਦੀਪ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਏ।‌ ਇਸਤੋਂ ਇਲਾਵਾ ਗੜ੍ਹਸ਼ੰਕਰ ਤੋਂ ਸਮਾਜ ਸੇਵੀ ਡਾ. ਨਰੇਸ਼ ਕੁਮਾਰ ਭੰਬੂਲਾ ਨੂੰ ਵੀ ਪਾਰਟੀ ‘ਚ ਸ਼ਾਮਲ ਕਰਵਾਇਆ।

ਹੋਰ ਪੜ੍ਹੋ 👉  ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਅੱਜ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਭਾਜਪਾ ਦਾ ਕਾਫ਼ਲਾ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪੰਜਾਬ ਦੇ ਸੁਨਹਿਰੀ ਭਵਿੱਖ ਲਈ ਹੁਣ ਭਾਜਪਾ ਹੀ ਇੱਕਮਾਤਰ ਭਰੋਸੇਯੋਗ ਬਦਲ ਹੈ।

ਇਸ ਮੌਕੇ ਜਤਿੰਦਰ ਸਿੰਘ ਅਟਵਾਲ, ਸਰਪੰਚ ਜਸਪ੍ਰੀਤ ਸਿੰਘ, ਰਾਜ ਕੁਮਾਰ ਰਾਣਾ ਵੀ ਹਾਜ਼ਰ ਸਨ।

ਹੋਰ ਪੜ੍ਹੋ 👉  ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Leave a Reply

Your email address will not be published. Required fields are marked *