5.47 ਕਿਲੋ ਹੈਰੋਇਨ ਬਰਾਮਦ, 7 ਤਸ਼ਕਰ ਗ੍ਰਿਫ਼ਤਾਰ

ਚੰਡੀਗੜ, 26 ਮਈ (ਖ਼ਬਰ ਖਾਸ ਬਿਊਰੋ)

ਪੰਜਾਬ ਪੁਲਿਸ ਦੇ ਨਿਰਦੇਸ਼ਕ (DGP Punjab )  ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆ ਖਿਲਾਫ਼ ਜਾਰੀ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਉਨਾਂ ਆਪਣੇ ਐਕਸ ਅਕਾਉਂਟ ਤੇ ਜਾਣਕਾਰੀ ਸਾਂਝੀ ਕੀਤਾ ਹੈ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਵਿਚ ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਨੇ  ਸਾਂਝੇ ਆਪ੍ਰੇਸ਼ਨ ਵਿੱਚ ਇੱਕ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ  5.47 ਕਿਲੋਗ੍ਰਾਮ ਸ਼ੁੱਧ ਗ੍ਰੇਡ ਹੈਰੋਇਨ, 1.7 ਲੱਖ ਰੁਪਏ ਦੀ ਡਰੱਗ ਮਨੀ, 40 ਕਾਰਤੂਸ ਸਮੇਤ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰ ਦੇ ਸੰਪਰਕ ਵਿੱਚ ਸਨ। ਪੁਲਿਸ ਨੇ NDPS ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਅਗਾਂਹਵਧੂ ਜਾਂਚ ਜਾਰੀ ਹੈ

Leave a Reply

Your email address will not be published. Required fields are marked *