ਹੁਣ ਬਰਨਾਲਾ ਵਿਖੇ ਸਫਾਈ ਮਜ਼ਦੂਰਾਂ ਉਤੇ ਕੀਤਾ ਪੁਲਿਸ ਨੇ ਲਾਠੀਚਾਰਜ਼

ਬਰਨਾਲਾ 22 ਜੁਲਾਈ (ਖ਼ਬਰ ਖਾਸ ਬਿਊਰੋ)

ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਸ਼ਹਿਰ ਵਿੱਚ ਕੂੜਾ ਇਕੱਠਾ ਕਰਨਾ ਸ਼ੁਰੂ ਕੀਤਾ ਤਾਂ ਸਫਾਈ ਸੇਵਕਾ ਨੇ ਇਸਦਾ ਵਿਰੋਧ ਸ਼ੁਰੂ ਕਰ ਦਿੱਤਾ। ਮਜ਼ੂਦਰਾਂ ਅਤੇ ਪੁਲਿਸ ਦਰਮਿਆਨ ਹੋਈ ਤਲਖੀ ਬਾਅਦ ਪੁਲਿਸ ਨੇ ਹਲਕਾ ਲਾਠੀਚਾਰਜ਼ ਕੀਤਾ। ਜਾਣਕਾਰੀ ਅਨੁਸਾਰ ਪ੍ਰਸ਼ਾਸਨ ਐਸਡੀ ਕਾਲਜ ਨੇੜੇ ਕੂੜਾ ਇਕੱਠਾ ਕਰਵਾ ਰਿਹਾ ਸੀ ਜਦੋਂ ਪਿਛਲੇ 14 ਦਿਨਾਂ ਤੋਂ ਹੜਤਾਲ ‘ਤੇ ਚੱਲ ਰਹੇ ਸਫਾਈ ਕਰਮਚਾਰੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਜਾਣਕਾਰੀ ਅਨੁਸਾਰ ਵਿਰੋਧ ਪ੍ਰਦਰਸ਼ਨ ਦੌਰਾਨ ਸਥਿਤੀ ਤਣਾਅਪੂਰਨ ਹੋ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀ ਸਫਾਈ ਕਰਮਚਾਰੀਆਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ। ਪੁਲਿਸ ਦੀ ਹਫੜਾ-ਦਫੜੀ ਮਚ ਗਈ ਅਤੇ ਸ਼ਹਿਰ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ।

ਹੋਰ ਪੜ੍ਹੋ 👉  ਵੜਿੰਗ ਨੇ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਨ ਤੇ ਕੇਜਰੀਵਾਲ ਤੋਂ ਪੁੱਛੇ ਸਵਾਲ

ਸਫਾਈ ਕਰਮਚਾਰੀਆਂ ਨੇ ਪੁਲਿਸ ਕਾਰਵਾਈ ਦਾ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ, ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸਫਾਈ ਬਹਾਲ ਕਰਨ ਲਈ ਆਪਣੀ ਕੂੜਾ ਇਕੱਠਾ ਕਰਨ ਦੀ ਮੁਹਿੰਮ ਜਾਰੀ ਰੱਖੀ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਇਸ ਵੇਲੇ ਤਣਾਅਪੂਰਨ ਮਾਹੌਲ ਹੈ।

Leave a Reply

Your email address will not be published. Required fields are marked *