81 ਪਿੰਡਾਂ ’ਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ

ਜਲੰਧਰ, 22 ਜੁਲਾਈ (ਖ਼ਬਰ ਖਾਸ ਬਿਊਰੋ)
  ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ, ਵਿਚਾਰਾਂ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਡਾਕੂਮੈਂਟਰੀ ਹੁਣ ਤੱਕ ਜ਼ਿਲ੍ਹੇ ਦੇ 81 ਪਿੰਡਾਂ ਵਿੱਚ ਦਿਖਾਈ ਜਾ ਚੁੱਕੀ ਹੈ।
ਐਲ.ਈ.ਡੀ. ਸਕਰੀਨ ’ਤੇ ਦਿਖਾਈ ਜਾ ਰਹੀ ਕਰੀਬ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦੇ ਮਹੱਤਵਪੂਰਣ ਪੱਖਾਂ, ਫਲਸਫੇ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ, ਆਪਸੀ ਭਾਈਚਾਰੇ, ਸੱਚ, ਕਿਰਤ, ਸਮਾਨਤਾ ਅਤੇ ਸਰਬ ਸਾਂਝੀਵਾਲਤਾ ਦੇ ਦਿੱਤੇ ਸੰਦੇਸ਼ ਬਾਰੇ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ।
ਦਸਤਾਵੇਜ਼ੀ ਫ਼ਿਲਮ ਦੇਖਣ ਵਾਲੇ ਪਿੰਡਾਂ ਦੇ ਵਸਨੀਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਸਮੇਤ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਜਾਣੂ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਇਸ ਪਹਿਲ ਤਹਿਤ ਜ਼ਿਲ੍ਹੇ ਵਿੱਚ 3 ਡਾਕੂਮੈਂਟਰੀ ਵੈਨਾਂ ਰਾਹੀਂ ਰੋਜ਼ਾਨਾਂ 6 ਪਿੰਡਾਂ ਵਿੱਚ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ।
ਹੋਰ ਪੜ੍ਹੋ 👉  ਵੜਿੰਗ ਨੇ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਨ ਤੇ ਕੇਜਰੀਵਾਲ ਤੋਂ ਪੁੱਛੇ ਸਵਾਲ

Leave a Reply

Your email address will not be published. Required fields are marked *