3 ਸਤੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣਗੇ ਵਿਜੇ ਸਾਂਪਲਾ 

ਹੁਸ਼ਿਆਰਪੁਰ 29 ਅਗਸਤ (ਖ਼ਬਰ ਖਾਸ ਬਿਊਰੋ)

ਬਹਿਬਲ ਕਲਾਂ ਗੋਲੀਬਾਰੀ ਘਟਨਾ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਪੇੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਨੂੰ 2 ਸਤੰਬਰ ਨੂੰ ਚੰਡੀਗੜ੍ਹ ਵਿੱਚ ਪੇਸ਼ ਹੋਣ ਲਈ ਤਲਬ ਕੀਤਾ ਹੈ।  ਸਾਂਪਲਾ ਨੇ ਐਸਆਈਟੀ ਨੂੰ ਪੱਤਰ ਲਿਖ ਕੇ 3 ਸਤੰਬਰ ਨੂੰ ਮੁਲਾਕਾਤ ਦੀ ਬੇਨਤੀ ਕੀਤੀ ਹੈ।

ਸਾਂਪਲਾ ਨੇ ਕਿਹਾ ਕਿ ਉਨ੍ਹਾਂ ਦੇ 2 ਸਤੰਬਰ ਨੂੰ ਮਹੱਤਵਪੂਰਨ ਰੁਝੇਵੇਂ ਅਤੇ ਮੀਟਿੰਗਾਂ ਹਨ, ਜਿਸ ਕਾਰਨ ਉਨ੍ਹਾਂ ਲਈ ਉਸ ਦਿਨ ਪੇਸ਼ ਹੋਣਾ ਅਸੰਭਵ ਹੈ। ਉਨ੍ਹਾਂ ਐਸਆਈਟੀ ਨੂੰ ਭਰੋਸਾ ਦਿੱਤਾ ਕਿ ਉਹ 3 ਸਤੰਬਰ ਨੂੰ ਪੇਸ਼ ਹੋਣਗੇ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ।

ਹੋਰ ਪੜ੍ਹੋ 👉  ਸਰਕਾਰ ਨੇ ਮੁਲਾਜ਼ਮਾਂ ਖਿਲਾਫ਼ ਕਾਰਵਾਈ ਲਈ ਕਸਿਆ ਸਿਕੰਜਾ, ਜਾਰੀ ਕੀਤੇ ਨਵੇਂ ਨਿਰਦੇਸ਼

ਸਾਂਪਲਾ ਨੇ ਐਸਆਈਟੀ ਸਾਹਮਣੇ ਇੱਕ ਹੋਰ ਮਹੱਤਵਪੂਰਨ ਸਵਾਲ ਉਠਾਇਆ, ਜਿਸ ਵਿੱਚ ਕਿਹਾ ਗਿਆ ਕਿ ਉਨ੍ਹਾਂ ਦੀਆਂ ਵਾਰ-ਵਾਰ ਬੇਨਤੀਆਂ ਦੇ ਬਾਵਜੂਦ, ਐਸਆਈਟੀ ਨੇ ਉਨ੍ਹਾਂ ਨੂੰ ਅਜੇ ਤੱਕ ਕੋਈ ਸਬੰਧਤ ਦਸਤਾਵੇਜ਼ ਨਹੀਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਐਸਆਈਟੀ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ, ਪਰ ਜਾਂਚ ਨੂੰ ਸਹੀ ਦਿਸ਼ਾ ਵਿੱਚ ਅੱਗੇ ਵਧਾਉਣ ਲਈ ਐਸਆਈਟੀ ਨੂੰ ਵੀ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਸਾਂਪਲਾ ਨੇ ਮੰਗ ਕੀਤੀ ਕਿ ਉਹ ਸਾਰੇ ਸੰਬੰਧਿਤ ਦਸਤਾਵੇਜ਼ ਜਾਂ ਰਿਕਾਰਡ ਜਿਨ੍ਹਾਂ ਦੇ ਆਧਾਰ ‘ਤੇ ਉਨ੍ਹਾਂ ਨੂੰ ਪੁੱਛਗਿੱਛ ਜਾਂ ਬਿਆਨ ਲਈ ਬੁਲਾਇਆ ਜਾ ਰਿਹਾ ਹੈ।

ਹੋਰ ਪੜ੍ਹੋ 👉  180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਸਹੀ ਤੱਥਾਂ ਅਤੇ ਦਸਤਾਵੇਜ਼ਾਂ ਦੇ ਆਧਾਰ ‘ਤੇ ਹੀ ਕੋਈ ਸਹੀ ਟਿੱਪਣੀ ਜਾਂ ਬਿਆਨ ਦਿੱਤਾ ਜਾ ਸਕਦਾ ਹੈ। ਇਸ ਲਈ, ਉਨ੍ਹਾਂ ਐਸਆਈਟੀ ਨੂੰ ਅਪੀਲ ਕੀਤੀ ਕਿ ਉਹ ਜਾਂਚ ਨੂੰ ਸਹੀ ਦਿਸ਼ਾ ਵਿੱਚ ਅੱਗੇ ਵਧਾਉਣ ਲਈ ਉਨ੍ਹਾਂ ਨੂੰ ਪੂਰੇ ਅਤੇ ਸੰਬੰਧਿਤ ਦਸਤਾਵੇਜ਼ ਪ੍ਰਦਾਨ ਕਰੇ, ਤਾਂ ਜੋ ਉਹ ਮਾਮਲੇ ਦੇ ਤੱਥਾਂ ਦੇ ਆਧਾਰ ‘ਤੇ ਆਪਣਾ ਪੂਰਾ ਸਹਿਯੋਗ ਵੀ ਦੇ ਸਕਣ।

Leave a Reply

Your email address will not be published. Required fields are marked *