ਡਾ ਅੰਬੇਦਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਭਾਜਪਾ ਨੇ ਕੀਤੀ ਨਿੰਦਾ

ਚੰਡੀਗੜ੍ਹ, 16 ਸਤੰਬਰ (ਖ਼ਬਰ ਖਾਸ  ਬਿਊਰੋ)

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਕੀਤੀ ਗਈ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਅਪਮਾਨ ਦਾ ਵਿਰੋਧ ਕਰਨ ਗਏ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਐਸਸੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਉੱਪਰ ਕੀਤਾ ਗਿਆ ਹਮਲਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ।

ਹੋਰ ਪੜ੍ਹੋ 👉  ਦਿਲ ਦੇ ਦੌਰੇ ਦੇ 9 ਮਰੀਜ਼ਾਂ ਲਈ ਜੀਵਨਦਾਤਾ ਬਣਿਆ ਸਟੈਮੀ ਪ੍ਰਾਜੈਕਟ

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦਾ ਅਪਮਾਨ ਸਿਰਫ਼ ਇੱਕ ਮਹਾਨ ਸ਼ਖ਼ਸੀਅਤ ਦਾ ਅਪਮਾਨ ਨਹੀਂ, ਸਗੋਂ ਭਾਰਤੀ ਸੰਵਿਧਾਨ, ਲੋਕਤੰਤਰ ਅਤੇ ਸੰਵਿਧਾਨਕ ਮੁੱਲਾਂ ਦਾ ਵੀ ਅਪਮਾਨ ਹੈ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਪੰਜਾਬ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਜੁੜੀ ਦੂਜੀ ਅਜਿਹੀ ਘਟਨਾ ਸਾਹਮਣੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਤੇ ਸਮਾਜਿਕ ਭਾਵਨਾਵਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ।

ਹੋਰ ਪੜ੍ਹੋ 👉  ਅਕਾਲੀਆਂ ਨੇ ਬਿਜਲੀ ਕੱਟ ਦੇ ਮੁੱਦੇ ਉਤੇ ਸਰਕਾਰ ਨੂੰ ਘੇਰਿਆ,ਪੰਜਾਬ ਚ ਕੀਤੇ ਰੋਸ ਮੁਜ਼ਾਹਰੇ

ਸੂਬਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੇ ਆਗੂ ਇਸ ਘਟਨਾ ਦਾ ਰੋਸ ਜ਼ਾਹਿਰ ਕਰਨ ਘਟਨਾ ਸਥਾਨ ‘ਤੇ ਗਏ ਤਾਂ ਉਹਨਾਂ ਉਪਰ ਹਮਲਾ ਕਰਨ ਦੀ ਘਟਨਾ ਹੋਰ ਵੀ ਨਿੰਦਣਯੋਗ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਮੰਗ ਕੀਤੀ ਕਿ ਪ੍ਰਤਿਮਾ ਦਾ ਅਪਮਾਨ ਕਰਨ ਵਾਲੇ ਅਤੇ ਭਾਜਪਾ ਆਗੂਆਂ ਉੱਪਰ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

Leave a Reply

Your email address will not be published. Required fields are marked *