ਚੰਡੀਗੜ੍ਹ/ 17 ਸਤੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਭਾਜਪਾ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਜਾ ਰਹੀ ਲੋਕ ਲਹਿਰ ਦਾ ਅਗਾਜ਼, 4 ਨਸ਼ਾ ਮੁਕਤ ਪੰਜਾਬ ਯਾਤਰਾਵਾਂ ਨਾਲ ਅੱਜ ਤੋਂ ਸ਼ੁਰੂ ਹੋ ਰਿਹਾ ਹੈ।ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਇੰਚਾਰਜ ਨਸ਼ਾ ਮੁਕਤ ਪੰਜਾਬ ਯਾਤਰਾ ਰਾਜੇਸ਼ ਕੁਮਾਰ ਬਾਘਾ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਤਹਿਤ ਕੀਤੀਆਂ ਜਾ ਰਹੀਆਂ ਯਾਤਰਾਵਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ 18 ਸਤੰਬਰ ਨੂੰ ਪਹਿਲੀ ਯਾਤਰਾ ਨੂੰ ਰਵਾਨਾ ਕਰਨਗੇ, ਜਦਕਿ ਸਮਾਪਤੀ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚਣਗੇ।
– ਪਹਿਲੀ ਯਾਤਰਾ ਦਾ ਰੂਟ
18 ਸਤੰਬਰ ਨੂੰ ਏਕਤਾ ਸਥਲ, ਮਾਧੋਪੁਰ, ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ, ਸ਼ੁਰੂ ਹੋਵੇਗੀ, ਇਹ ਯਾਤਰਾ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ, ਬਾਬਾ ਬਕਾਲਾ, ਤਰਨਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ ਸ਼ਹਿਰ, ਗੁਰੂ ਹਰਸਹਾਏ, ਫਿਰੋਜ਼ਪੁਰ ਦਿਹਾਤੀ, ਜੀਰਾ, ਸੁਲਤਾਨਪੁਰ ਲੋਧੀ, ਭੁਲੱਥ, ਨਕੋਦਰ, ਸ਼ਾਹਕੋਟ ਅਤੇ ਜਲੰਧਰ ਕੈਂਟ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।
– ਦੂਜੀ ਯਾਤਰਾ ਦਾ ਵੇਰਵਾ ਤੇ ਰੂਟ
19 ਸਤੰਬਰ ਨੂੰ ਦੂਜੀ ਯਾਤਰਾ ਨੂੰ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ । ਯਾਤਰਾ ਨੂੰ ਰਵਾਨਾ ਕਰਨ ਤੋਂ ਪਹਿਲਾ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਇਹ ਯਾਤਰਾ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਸਮਰਾਲਾ, ਪਾਇਲ, ਖੰਨਾ, ਅਮਲੋਹ, ਫਤਿਹਗੜ੍ਹ ਸਾਹਿਬ, ਬੱਸੀ ਪਠਾਣਾ, ਡੇਰਾ ਬੱਸੀ, ਐਸ.ਏ.ਐਸ. ਨਗਰ, ਖਰੜ, ਚਮਕੌਰ ਸਾਹਿਬ, ਰੋਪੜ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੌਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਆਦਮਪੁਰ, ਬਲਾਚੌਰ, ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।
-ਤੀਜੀ ਯਾਤਰਾ ਦਾ ਵੇਰਵਾ ਤੇ ਰੂਟ
ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਵਿਖੇ ਸਾਦਿਕੀ ਬਾਰਡਰ (ਆਸਫਵਾਲਾ 1971 ਜੰਗੀ ਯਾਦਗਾਰ) ਤੋਂ ਸ਼ੁਰੂ ਹੋਵੇਗੀ । ਇਸ ਯਾਤਰਾ ਨੂੰ ਕੇਂਦਰੀ ਕਾਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਕੇਂਦਰੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਯਾਤਰਾ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਫਾਜ਼ਿਲਕਾ, ਬੱਲੂਆਣਾ, ਅਬੋਹਰ, ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਜੈਤੋ, ਕੋਟਕਪੂਰਾ, ਫਰੀਦਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਜਗਰਾਉਂ, ਰਾਏਕੋਟ, ਦਾਖਾ, ਮਲੇਰਕੋਟਲਾ, ਅਮਰਗੜ੍ਹ, ਗਿੱਲ, ਸਾਹਨੇਵਾਲ ਅਤੇ ਲੁਧਿਆਣਾ ਸ਼ਹਿਰੀ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।
– ਚੌਥੀ ਯਾਤਰਾ ਦਾ ਵੇਰਵਾ ਤੇ ਰੂਟ
ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੁਰੂ ਹੋਵੇਗੀ । ਇਸ ਯਾਤਰਾ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਇਹ ਯਾਤਰਾ ਤਲਵੰਡੀ ਸਾਬੋ, ਮੌੜ, ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭਦੌੜ, ਬਰਨਾਲਾ, ਮਹਿਲ ਕਲਾਂ, ਧੂਰੀ, ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾ, ਸ਼ੁਤਰਾਣਾ, ਨਾਭਾ, ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਸਨੌਰ ਅਤੇ ਰਾਜਪੁਰਾ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।
ਇਨ੍ਹਾਂ ਚਾਰੇ ਯਾਤਰਾਵਾਂ ਦੀ 30 ਸਤੰਬਰ ਨੂੰ ਜਲੰਧਰ ਸਮਾਪਤੀ ਹੋਵੇਗੀ ਅਤੇ ਯਾਤਰਾਵਾਂ ਦੀ ਸਮਾਪਤੀ ਮੌਕੇ ਭਾਜਪਾ ਵੱਲੋਂ ਜਲੰਧਰ ਵਿੱਚ ਇੱਕ ਜਨਤਕ ਰੈਲੀ ਦਾ ਆਯੋਜਨ ਕੀਤਾ ਜਾਵੇਗਾ ।ਇਸ ਰੈਲ਼ੀ ਨੁੰ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਸੰਬੋਧਨ ਕਰਨਗੇ ।