ED ਦੇ ਸਾਬਕਾ ਅਧਿਕਾਰੀ ਨਰੰਜਨ ਸਿੰਘ ਨੇ ਵਾਰਸ ਪੰਜਾਬ ਤੋ ਤੋੜਿਆ ਨਾਤਾ

ਚੰਡੀਗੜ 27 ਸਤੰਬਰ (ਖ਼ਬਰ ਖਾਸ ਬਿਊਰੋ)

ਚਾਰ ਦਿਨ ਪਹਿਲਾਂ ਹੀ ਵਾਰਸ ਪੰਜਾਬ ਜਥੇਬੰਦੀ ਨਾਲ ਜੁੜਨ ਵਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਅਧਿਕਾਰੀ ਨਰੰਜਨ ਸਿੰਘ ਦਾ ਜਥੇਬੰਦੀ ਨਾਲੋ ਮੋਹ ਭੰਗ ਹੋ ਗਿਆ ਹੈ। ਅੱਜ ਨਰੰਜਣ ਸਿੰਘ ਨੇ ਜਥੇਬੰਦੀ ਨਾਲ ਆਪਣਾ ਨਾਤਾ ਤੋੜਨ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਜਨਤਕ ਕੀਤੀ ਹੈ। ਉਝ ਉਹਨਾਂ ਜਥੇਬੰਦੀ ਦੇ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਆ

ਨਰੰਜਨ ਸਿੰਘ ਨੇ ਫੇਸਬੁੱਕ ਉਤੇ ਇਹ ਜਾਣਕਾਰੀ ਸਾਂਝੀ ਕੀਤੀ 

ਮੈਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਆਪਣੇ ਆਪ ਨੂੰ ਅਲੱਗ ਕਰਦਾ ਹਾਂ
ਮੈਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਆਪਣਾ ਸਮਰਥਨ ਦਿੱਤਾ ਸੀ। ਪਰ ਕੁਝ ਅਜਿਹੇ ਮੁੱਦਿਆਂ ’ਤੇ ਮੇਰੇ ਮਤਭੇਦ ਹਨ ਜੋ ਮੇਰੇ ਲਈ ਗੈਰ-ਸਮਝੌਤਾਯੋਗ ਹਨ। ਜਨਤਕ ਜੀਵਨ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ।
ਮੈਂ ਉਨ੍ਹਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।
— ਨਿਰੰਜਨ ਸਿੰਘ
ਡਿਪਟੀ ਡਾਇਰੈਕਟਰ, ਈ.ਡੀ., ਸੇਵਾਮੁਕਤ
ਹੋਰ ਪੜ੍ਹੋ 👉  ਵਿਧਾਨ ਸਭਾ ਚੋਣਾਂ-2027 ਲਈ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦਿੱਤੀ ਗਈ ਸਿਖਲਾਈ: ਡਿਪਟੀ ਕਮਿਸ਼ਨਰ ਰੂਪਨਗਰ

Leave a Reply

Your email address will not be published. Required fields are marked *