ਸ਼੍ਰੀ ਅੰਮ੍ਰਿਤਸਰ ਸਾਹਿਬ ,28 ਸਤੰਬਰ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਰਾਜਾਸਾਂਸੀ ਵਿਖੇ ਅਕਾਲੀ ਵਰਕਰਾਂ ਦੇ ਰਿਕਾਰਡਤੋੜ ਇਕੱਠ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਖੋਖਲੇ ਦਾਅਵਿਆਂ ਤੋਂ ਅੱਕ ਚੁੱਕੇ ਹਨ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਦੀ ਤਿਆਰੀ ਕਰ ਚੁੱਕੇ ਹਨ l
ਉਨ੍ਹਾਂ ਕਿਹਾ ਕਿ ਨੌਜਵਾਨ ਸੜਕਾਂ ’ਤੇ ਰੁਜ਼ਗਾਰ ਮੰਗ ਰਹੇ ਹਨ, ਕਿਸਾਨ ਸੜਕਾਂ ’ਤੇ ਆਪਣੇ ਹੱਕਾਂ ਲਈ ਲੜ ਰਹੇ ਹਨ ਅਤੇ ਮੁਲਾਜ਼ਮ ਸੜਕਾਂ ’ਤੇ ਆਪਣੀਆਂ ਮੰਗਾਂ ਲਈ ਧਰਨੇ ਦੇ ਰਹੇ ਹਨ, ਪਰ ਮੁੱਖ ਮੰਤਰੀ ਸ਼ਰਾਬ ਦੇ ਨਸ਼ੇ ਵਿਚੋਂ ਬਾਹਰ ਨਹੀਂ ਆ ਰਿਹਾ । ਉਨਾਂ ਕਿਹਾ ਕਿ ਝਾੜੂ ਵਾਲਿਆਂ ਦੇ ਦਿੱਲੀ ਵਾਲੇ ਲਾਲੇ ਨੂੰ ਚਾਹੀਦਾ ਹੈ ਕਿ ਪਹਿਲਾਂ ਆਪਣੇ ਜੁਗਨੂ ਦਾ ਨਸ਼ਾ ਛੁਡਾਵੇ ਫੇਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰੇ l ਉਹਨਾਂ ਕਿਹਾ ਕਿ ਸ਼ਰਾਬੀ ਮੁੱਖ ਮੰਤਰੀ ਜਵਾਬ ਦੇਵੇ ਕਿ ਪੰਜਾਬ ਵਿੱਚ ਕਿੰਨੇ ਗੋਰੇ ਆ ਕੇ ਨੌਕਰੀ ਕਰ ਰਹੇ ਹਨ l ਉਨ੍ਹਾਂ ਕਿਹਾ ਨੌਕਰੀਆਂ ਸ਼ਰਾਬੀ ਮੁੱਖ ਮੰਤਰੀ ਦੀ ਝਾੜੂ ਸਰਕਾਰ ਵੱਲੋਂ ਹੋਰ ਸੂਬਿਆਂ ਦੇ ਆਪ ਵਰਕਰਾਂ ਨੂੰ ਦਿੱਤੀਆਂ ਜਾ ਰਹੀਆਂ ਹਨ l
ਸ੍ਰ ਮਜੀਠੀਆ ਨੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਨਸ਼ਿਆਂ, ਬੇਰੁਜ਼ਗਾਰੀ, ਕਰਜ਼ੇ, ਮਾਈਨਿੰਗ ਅਤੇ ਕਾਨੂੰਨ-ਵਿਵਸਥਾ ਸਮੇਤ ਹਰ ਮੋਰਚੇ ’ਤੇ ਲੋਕਾਂ ਨੂੰ ਨਿਰਾਸ਼ ਕੀਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦਾ ਖ਼ਜ਼ਾਨਾ ਪੰਜਾਬੀਆਂ ਦੀ ਭਲਾਈ ਦੀ ਬਜਾਏ ਦਿੱਲੀ ਅਤੇ ਹੋਰ ਸੂਬਿਆਂ ਤੋਂ ਆਉਣ ਵਾਲੇ ‘ਝਾੜੂ’ ਆਗੂਆਂ ਦੀ ਸੇਵਾ ਲਈ ਵਰਤਿਆ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਸੱਤਾ ਚ ਆਉਣ ਤੋਂ ਪਹਿਲਾਂ ਪੰਜਾਬ ਸਿੱਖ ਚੜਿਆ ਕਰਜਾ ਉਤਾਰਨ ਦੀਆਂ ਗੱਲਾਂ ਕਰਨ ਵਾਲੇ ਵੱਲੋਂ ਅੱਜ ਪੰਜਾਬ ਸਿਰ ਪੌਣੇ ਪੰਜ ਲੱਖ ਦਾ ਕਰਜ਼ਾ ਚੜਾ ਦਿੱਤਾ ਗਿਆ ਹੈਂ l
ਗਾਇਤਰੀ ਬਿਸ਼ਨੋਈ ਵੱਲੋਂ ਸਰਕਾਰੀ ਕੋਠੀ ਤੇ ਕੀਤੇ ਕਬਜ਼ੇ ਨੂੰ ਲੈ ਕੇ ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਜੋ ਮੁੱਦਾ ਚੁੱਕਿਆ ਗਿਆ ਹੈ ਉਸ ਦੌਰਾਨ ਝਾੜੂ ਪਾਰਟੀ ਦੀ ਬੀਬੀ ਨੇ ਸ਼ਰਾਬ ਪੀ ਮੁੱਖ ਮੰਤਰੀ ਉਸ ਤੇ ਆਕਾ ਦਿੱਲੀ ਵਾਲੇ ਲਾਲਾ ਕੇਜਰੀਵਾਲ ਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਸਮੇਤ ਸਾਰੀ ਸਰਕਾਰ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ ਕਿ ਕਿਸ ਤਰ੍ਹਾਂ ਪੰਜਾਬ ਦੇ ਖਜਾਨੇ ਅਤੇ ਸਰਕਾਰੀ ਬੰਗਲਿਆਂ ਦੇ ਮੂੰਹ ਬਾਹਰੀ ਲੋਕਾਂ ਲਈ ਖੋਲੇ ਗਏ ਹਨ l
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਗੰਭੀਰ ਸਵਾਲਾਂ ਦਾ ਜਵਾਬ ਪੰਜਾਬ ਦੀ ਜਨਤਾ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਸਿਰਫ਼ ਇਸ਼ਤਿਹਾਰ ਨਹੀਂ ਚੱਲਣੇ, ਸਗੋਂ ਸਰਕਾਰ ਤੋਂ ਕੰਮ ਦਾ ਹਿਸਾਬ ਮੰਗਿਆ ਜਾਵੇਗਾ।
ਮਜੀਠੀਆ ਨੇ ਅਕਾਲੀ ਵਰਕਰਾਂ ਚ ਜਿਸ ਭਰਦਿਆਂ ਕਿਹਾ ਕਿ 2027 ਦੀ ਲੜਾਈ ਹੁਣ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਰਾਜਾਸਾਂਸੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੀਰ ਸਿੰਘ ਲੋਪੋਕੇ ਨੂੰ ਵਿਧਾਇਕ ਬਣਾਉਣ ਲਈ ਪੂਰੀ ਤਾਕਤ ਨਾਲ ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੋ ਅਤੇ ਪੰਜਾਬ ਦੀ ਆਵਾਜ਼ ਨੂੰ ਹੋਰ ਬੁਲੰਦ ਕਰੋ।
ਸ੍ਰ ਮਜੀਠੀਆ ਨੇ ਕਿਹਾ ਕਿ ਸ਼ਹੀਦ ਭਾਈ ਮੇਵਾ ਸਿੰਘ ਦੀ ਪਵਿੱਤਰ ਧਰਤੀ ’ਤੇ ਹੋਇਆ ਵੱਡਾ ਇਕੱਠ ਲੋਕਾਂ ਦੇ ਰੁਝਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2027 ਵਿੱਚ ਰਾਜਾਸਾਂਸੀ ਤੋਂ ਵੀਰ ਸਿੰਘ ਲੋਪੋਕੇ ਦੀ ਜਿੱਤ ਯਕੀਨੀ ਬਣਾਉਣ ਲਈ ਅਕਾਲੀ ਵਰਕਰਾਂ ਨੂੰ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ। ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਪੰਜਾਬ ਦੇ ਵਿੱਤੀ ਹਾਲਾਤ ’ਤੇ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਤੇ ਕਰਜ਼ੇ ਦਾ ਬੋਝ ਕਰੀਬ ਪੌਣੇ ਪੰਜ ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਸਰਕਾਰ ਤੋਂ ਪੁੱਛਿਆ ਕਿ ਇਸ ਕਰਜ਼ੇ ਦੇ ਮੁਕਾਬਲੇ ਪੰਜਾਬ ਨੂੰ ਕੀ ਨਵਾਂ ਮਿਲਿਆ ਹੈ। ਉਨ੍ਹਾਂ ਰਾਜਾਸਾਂਸੀ ਹਲਕੇ ਵਿੱਚ ਨਵੇਂ ਸਕੂਲ, ਕਾਲਜ, ਮੈਡੀਕਲ ਕਾਲਜ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਸਰਕਾਰ ਤੋਂ ਜਵਾਬ ਮੰਗਿਆ।
ਸ੍ਰ ਮਜੀਠੀਆ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੈ, ਜਦਕਿ ਕਿਸਾਨ ਕਰਜ਼ੇ ਹੇਠ ਦੱਬਿਆ ਹੋਇਆ ਹੈ, ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ ਅਤੇ ਸਰਕਾਰੀ ਮੁਲਾਜ਼ਮ ਵੀ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਸ਼ਰਾਬੀ ਮੁੱਖ ਮੰਤਰੀ ਉੱਤੇ ਤਨਜ਼ ਕਰਦਿਆਂ ਕਿਹਾ ਕਿ ਉਹ ਦੱਸੇ ਜੇਕਰ ਉਸਦੇ ਦਾਅਵੇ ਅਨੁਸਾਰ ਹੁਣ ਪੰਜਾਬ ਦੇ ਖੇਤਾਂ ਵਿੱਚ ਗੋਰੇ ਆਕੇ ਕੰਮ ਕਰਨ ਲੱਗ ਪਏ ਹਨ।
ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਮਜੀਠੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਹੋਮ ਡਿਲਿਵਰੀ ਤੱਕ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸਰਹੱਦੀ ਇਲਾਕਿਆਂ ਵਿੱਚ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਅਤੇ ਹੋਰ ਹਿੰਸਕ ਘਟਨਾਵਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਹੇਠਲੇ ਪੁਲਿਸ ਮੁਲਾਜਮ ਨਸ਼ਿਆਂ ਦੇ ਵਪਾਰੀਆਂ ਨੂੰ ਫੜਨਾ ਚੌੜੇ ਹਨ ਪਰ ਉਪਰਲੇ ਅਧਿਕਾਰੀ ਆਪ ਸਰਕਾਰ ਦੇ ਦਬਾਅ ਹੇਠ ਕੁਝ ਨਹੀਂ ਕਰਨ ਦਿੰਦੇ l
ਮਾਈਨਿੰਗ ਦੇ ਮੁੱਦੇ ’ਤੇ ਮਜੀਠੀਆ ਨੇ ਦੋਸ਼ ਲਾਇਆ ਕਿ ਸਰਹੱਦੀ ਇਲਾਕਿਆਂ ਵਿੱਚ ਗੈਰ-ਕਾਨੂੰਨੀ ਰੇਤ ਮਾਈਨਿੰਗ ਜਾਰੀ ਹੈ ਅਤੇ ਇਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚ ਰਿਹਾ ਹੈ ਅਤੇ ਝਾੜੂ ਵਾਲੇ ਆਪਣੇ ਘਰ ਭਰ ਰਹੇ ਹਨ l ਆਉਂਦਾ ਕਿਆ ਕਿ ਅੱਜ ਮੁੱਖ ਮੰਤਰੀ ਦੀ ਪਤਨੀ ਵੱਲੋਂ ਇੱਕ ਬਲਾਤਕਾਰੀ ਨੋ ਪੰਜ ਕਰੋੜ ਲੈ ਕੇ ਉਸ ਨੂੰ ਵਿਦੇਸ਼ ਭਜਾਉਣ ਦਾ ਮਾਮਲਾ ਸਾਹਮਣੇ ਆ ਚੁੱਕਿਆ ਹੈ ਪਰ ਸ਼ਰਾਬੀ ਮੁੱਖ ਮੰਤਰੀ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ l
ਉਨ੍ਹਾਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨਾਲ ਜੁੜੇ ਹਾਲੀਆ ਵਿਵਾਦ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਝਾੜੂ ਸਰਕਾਰ ਵਲੋਂ ਸਿਆਸੀ ਬਦਲਾਖੋਰੀ ਤਹਿਤ ਯੂਨੀਵਰਸਿਟੀ ਨੂੰ ਖਤਮ ਕਰਨ ਲਈ ਇੱਥੇ ਹਿੰਸਕ ਘਟਨਾਵਾਂ ਕਰਵਿਆਨਾ ਗਈਆਂ ਹਨ ਕਿਉਕਿ ਯੂਨੀਵਰਸਟੀ ਦੇ ਮਾਲਕ ਜੌ ਆਪ ਪਾਰਟੀ ਤੋਂ ਰਾਜ ਸਭਾ ਮੈਬਰ ਸਨ ਉਹ ਝਾੜੂ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ l
ਉਨ੍ਹਾਂ ਸਰਕਾਰ ’ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਵੀ ਲਗਾਏ ਅਤੇ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਰਕਾਰ ਨੂੰ ਸੂਬੇ ਦੇ ਅਸਲ ਮੁੱਦਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ।
ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਜਾਗਰੂਕ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅੱਜ ਲੋਕ ਆਪਣੇ ਫਰਜ਼ ਤੋਂ ਪਿੱਛੇ ਹਟੇ ਤਾਂ ਆਉਣ ਵਾਲੀ ਪੀੜ੍ਹੀ ਇਸ ਲਈ ਸਵਾਲ ਕਰੇਗੀ। ਉਨ੍ਹਾਂ ਅਕਾਲੀ ਵਰਕਰਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਅੰਤ ਵਿੱਚ ਮਜੀਠੀਆ ਨੇ ਸੁਖਬੀਰ ਸਿੰਘ ਬਾਦਲ ਅਤੇ ਵੀਰ ਸਿੰਘ ਲੋਪੋਕੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਇਕੱਠ ਨੇ 2027 ਦੀ ਚੋਣ ਲਈ ਅਕਾਲੀ ਦਲ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਵਰਕਰਾਂ ਨੂੰ ਵੀਰ ਸਿੰਘ ਲੋਪੋਕੇ ਨੂੰ ਰਾਜਾਸਾਂਸੀ ਤੋਂ ਵਿਧਾਇਕ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਨ ਅਤੇ ਲੁਟੇਰਿਆਂ ਦੀ ਝਾੜੂ ਪਾਰਟੀ ਨੂੰ ਉਖਾੜ ਕੇ ਸੁੱਟਣ ਦਾ ਸੱਦਾ ਦਿੱਤਾ।