ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਹੋਈ ਸੰਪੰਨ

ਰੂਪਨਗਰ, 01 ਅਕਤੂਬਰ (ਖ਼ਬਰ ਖਾਸ  ਬਿਊਰੋ): ਜਨਗਣਨਾ 2027 ਸਬੰਧੀ ਸਮੂਹ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਦੇ ਅਖੀਰਲੇ ਦਿਨ ਅੱਜ ਪ੍ਰਿੰਸੀਪਲ-ਕਮ-ਸੈਂਸੰਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਦੇ ਕੋਆਰਡੀਨੇਟਰ ਸ੍ਰੀ ਸੱਤਿਆ ਨਰਾਇਣ ਅਤੇ ਮਾਸਟਰ ਟ੍ਰੇਨਰ ਸ੍ਰੀ ਸਤਨਾਮ ਸਿੰਘ ਵੱਲੋਂ ਫੀਲਡ ਟ੍ਰੇਨਰਾਂ ਨੂੰ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।
ਟ੍ਰੇਨਿੰਗ ਦੌਰਾਨ ਫੀਲਡ ਟ੍ਰੇਨਰਾਂ ਨੂੰ ਦੱਸਿਆ ਗਿਆ ਕਿ ਮਿਤੀ 05 ਅਕਤੂਬਰ 2026 ਤੋਂ 11 ਨਵੰਬਰ 2026 ਤੱਕ ਤਹਿਸੀਲ/ਸ਼ਹਿਰੀ ਖੇਤਰਾਂ ਵਿੱਚ ਤਾਇਨਾਤ ਕੀਤੇ ਗਏ ਇਨਯੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਵੱਖ-ਵੱਖ ਬੈਚਾਂ ਵਿੱਚ ਟ੍ਰੇਨਿੰਗ ਦਿੱਤੀ ਜਾਵੇਗੀ। ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਇਨਯੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਫੀਲਡ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਇਸ ਦੌਰਾਨ ਜੇਕਰ ਇਨਯੂਮਰੇਟਰਾਂ ਜਾਂ ਸੁਪਰਵਾਈਜ਼ਰਾਂ ਨੂੰ ਫੀਲਡ ਵਿੱਚ ਕੰਮ ਕਰਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਦਿੱਕਤ ਪੇਸ਼ ਆਉਂਦੀ ਹੈ ਤਾਂ ਫੀਲਡ ਟ੍ਰੇਨਰਾਂ ਅਤੇ ਕੋਆਰਡੀਨੇਟਰ ਵੱਲੋਂ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਅੱਜ ਦੀ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰ ਸ੍ਰੀ ਸਤਨਾਮ ਸਿੰਘ ਵੱਲੋਂ ਫੀਲਡ ਟ੍ਰੇਨਰਾਂ ਨੂੰ ਨਾਲ ਲੈ ਕੇ ਭੌਤਿਕ ਤੌਰ ’ਤੇ ਫੀਲਡ ਵਿੱਚ ਜਾ ਕੇ ਮੋਬਾਈਲ ਐਪ ਸਬੰਧੀ ਵਿਹਾਰਕ ਜਾਣਕਾਰੀ ਵੀ ਦਿੱਤੀ ਗਈ ਅਤੇ ਐਪ ਦੀ ਵਰਤੋਂ ਸਬੰਧੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਸ੍ਰੀ ਅਰੁਣ ਕੁਮਾਰ ਵੱਲੋਂ ਫੀਲਡ ਟ੍ਰੇਨਰਾਂ ਨਾਲ ਪਹਿਲੇ ਪੜਾਅ ਦੌਰਾਨ ਪੇਸ਼ ਆਈਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵੱਲੋਂ ਫੀਲਡ ਟ੍ਰੇਨਰਾਂ ਦੀਆਂ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕਰਵਾਉਣ ਲਈ ਭਰੋਸਾ ਦਿੱਤਾ ਗਿਆ।
ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਬਜ਼ੁਰਗਾਂ ਦੀ ਸਿਹਤ, ਸਨਮਾਨ ਤੇ ਤੰਦਰੁਸਤੀ ਨੂੰ ਸਮਰਪਿਤ ਸਮਾਗਮ ਕਰਵਾਇਆ

Leave a Reply

Your email address will not be published. Required fields are marked *