ਪਰਗਟ ਸਿੰਘ ਨੇ ਕਾਂਗਰਸ ਦੇ ਵੱਖ-ਵੱਖ ਵਿੰਗਾਂ ਦੇ ਆਹੁਦੇਦਾਰਾਂ ਨਾਲ ਕੀਤੀ ਮੀਟਿੰਗ, ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ, 21 ਅਕਤੂਬਰ (ਖਬਰ ਖਾਸ ਬਿਊਰੋ):

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਦੇ ਸਾਰੇ ਫਰੰਟਲ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਣ ਅਤੇ ਆਗਾਮੀ ਚੋਣਾਂ ਵਿੱਚ ਪੂਰੀ ਤਾਕਤ ਲਗਾਉਣ ਦਾ ਸੱਦਾ ਦਿੱਤਾ, ਤਾਂ ਜੋ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ।

ਆਗਾਮੀ ਵਿਧਾਨ ਸਭਾ ਚੋਣਾਂ ਦੇ ਮਹੱਤਵ ਬਾਰੇ ਗੱਲ ਕਰਦਿਆਂ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਇਹ ਚੋਣਾਂ ਪੰਜਾਬ ਦੇ ਭਵਿੱਖ ਦੇ ਲਿਹਾਜ਼ ਨਾਲ ਬੇਹੱਦ ਅਹਿਮ ਹਨ। ਇਸ ਲਈ ਪਾਰਟੀ ਦੇ ਹਰੇਕ ਫਰੰਟਲ ਸੰਗਠਨ ਅਤੇ ਅਹੁਦੇਦਾਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ ਨਾਲ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਚੋਣਾਂ ਵਿੱਚ ਸਫ਼ਲਤਾ ਦਾ ਆਧਾਰ ਹੈ ਅਤੇ ਇਸ ਲਈ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨਾ ਬਹੁਤ ਜ਼ਰੂਰੀ ਹੈ।

ਹੋਰ ਪੜ੍ਹੋ 👉  180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਸਾਰੇ ਫਰੰਟਲ ਸੰਗਠਨਾਂ ਦੇ ਅਹੁਦੇਦਾਰਾਂ ਨੂੰ ਸੱਦਾ ਦਿੰਦਿਆਂ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਉਹ ਸਮਾਜ ਦੇ ਹਰ ਵਰਗ ਤੱਕ ਪਹੁੰਚ ਕਰਨ, ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਕਾਂਗਰਸ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ ਹਿੱਤਾਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਨਾਲ ਜੋੜਨ ਲਈ ਲਗਾਤਾਰ ਜਨ-ਸੰਪਰਕ ਮੁਹਿੰਮਾਂ ਚਲਾਈਆਂ ਜਾਣ ਅਤੇ ਨੌਜਵਾਨਾਂ, ਔਰਤਾਂ, ਮੁਲਾਜ਼ਮਾਂ, ਕਿਸਾਨਾਂ ਸਮੇਤ ਸਮਾਜ ਦੇ ਹੋਰ ਸਾਰੇ ਵਰਗਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਾਰੇ ਸੰਗਠਨਾਂ ਨੂੰ ਆਪਸੀ ਤਾਲਮੇਲ ਅਤੇ ਏਕਤਾ ਨਾਲ ਕੰਮ ਕਰਨਾ ਹੋਵੇਗਾ। ਹਰੇਕ ਅਹੁਦੇਦਾਰ ਨੂੰ ਚੋਣਾਂ ਦੀਆਂ ਤਿਆਰੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਂਦਿਆਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

ਹੋਰ ਪੜ੍ਹੋ 👉  ਬਾਜਵਾ ਨੇ ਆਪ ਸਰਕਾਰ ਬਾਰੇ ਕਹੀ ਇਹ ਗੱਲ,

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੇਕਰ ਸਾਰੇ ਆਗੂ ਅਤੇ ਵਰਕਰ ਪੂਰੀ ਮਿਹਨਤ, ਸਮਰਪਣ ਅਤੇ ਏਕਤਾ ਨਾਲ ਮੈਦਾਨ ਵਿੱਚ ਉਤਰਦੇ ਹਨ, ਤਾਂ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਜਨ-ਸਮਰਥਨ ਮਿਲੇਗਾ ਅਤੇ ਸਾਲ 2027 ਵਿੱਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕੇਗਾ।

ਇਸ ਮੀਟਿੰਗ ਵਿੱਚ ਓਬੀਸੀ ਵਿਭਾਗ ਦੇ ਚੇਅਰਮੈਨ ਅੰਗਦ ਸੈਣੀ, ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਭੀ, ਅਨੁਸੂਚਿਤ ਜਾਤੀ ਵਿਭਾਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ, ਐਨਐਸਯੂਆਈ ਦੇ ਪ੍ਰਧਾਨ ਈਸ਼ਪ੍ਰੀਤ ਸਿੰਘ, ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ, ਪੰਜਾਬ ਕਾਂਗਰਸ ਸੇਵਾ ਦਲ ਦੇ ਕਾਰਜਕਾਰੀ ਮੁੱਖ ਪ੍ਰਬੰਧਕ ਸੁਭਾਸ਼ ਭਾਰਗਵ, ਕਿਸਾਨ ਸੈੱਲ ਦੇ ਚੇਅਰਮੈਨ ਕਿਰਨਜੀਤ ਸਿੰਘ ਮਿੱਠਾ, ਘੱਟ ਗਿਣਤੀ ਸੈੱਲ ਦੇ ਚੇਅਰਮੈਨ ਡਾ. ਇਮੈਨੁਅਲ ਨਾਹਰ, ਸੋਸ਼ਲ ਮੀਡੀਆ ਸੈੱਲ ਦੇ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ, ਸਾਬਕਾ ਸੈਨਿਕ ਸੈੱਲ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋਂ, ਸੋਸ਼ਲ ਵੈਲਫੇਅਰ ਸੈੱਲ ਦੇ ਚੇਅਰਮੈਨ ਰਮਨਦੀਪ ਸਿੰਘ ਨਰੂਲਾ, ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਅਤੇ ਐਸਆਈਆਰ ਦੇ ਮੁੱਖ ਕੋਆਰਡੀਨੇਟਰ ਹਰਦੀਪ ਸਿੰਘ ਕਿੰਗਰਾ ਸਮੇਤ ਹੋਰ ਆਗੂ ਮੌਜੂਦ ਸਨ।

ਹੋਰ ਪੜ੍ਹੋ 👉  ਭਾਜਪਾ ਦਾ ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ  ਸਮਰਥਨ

Leave a Reply

Your email address will not be published. Required fields are marked *