ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲ ਪੁਗਾਏ, ਝੋਟਾ ਕੇਸ ਦੀ ਸੀਬੀਆਈ ਜਾਂਚ ਸ਼ੁਰੂ: ਢਿੱਲੋਂ

ਚੰਡੀਗੜ੍ਹ, 21 ਅਕਤੂਬਰ ( ਖ਼ਬਰ ਖਾਸ ਬਿਊਰੋ)

ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਕਹਿਣੀ ਅਤੇ ਕਰਨੀ ਦੇ ਪੱਕੇ ਹਨ ਜਿਸ ਤਹਿਤ ਹੀ ਉਹਨਾਂ ਦੇ ਵਾਅਦੇ ਅਨੁਸਾਰ ਬੀਤੀ ਰਾਤ ਹੀ ਸੀਬੀਆਈ ਦੀ ਜਾਂਚ ਸ਼ੁਰੂ ਕਰਵਾ ਦਿੱਤੀ ਗਈ। ਇਹ ਗੱਲ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਹਿੰਦਿਆਂ ਕਿਹਾ ਕਿ ਬੀਤੇ ਕੱਲ੍ਹ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਮਿਲ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੇ ਸੀਬੀਆਈ ਜਾਂਚ ਦਾ ਭਰੋਸਾ ਦਿੱਤਾ ਸੀ। ਅਮਿਤ ਸ਼ਾਹ ਜੀ ਨੇ ਦਿੱਲੀ ਪਹੁੰਚਣ‌ ਤੋਂ ਪਹਿਲਾਂ ਹੀ ਆਪਣੇ ਬੋਲ ਪੁਗਾਏ ਹਨ ਅਤੇ ਬੀਤੀ ਰਾਤ ਹੀ ਸੀਬੀਆਈ ਦੀ ਟੀਮ ਮਾਨਸਾ ਵਿਖੇ ਜਾਂਚ ਲਈ ਪਹੁੰਚ ਗਈ ਅਤੇ ਇਸ ਮਾਮਲੇ ਵਿੱਚ ਸੀਬੀਆਈ ਨੇ ਤੁਰੰਤ ਮੁਲਜ਼ਮ ਵਿਰੁੱਧ ਕੇਸ ਵੀ ਦਰਜ ਕਰ ਲਿਆ। ਉਹਨਾਂ ਕਿਹਾ ਕਿ ਸੀਬੀਆਈ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜਲਦ ਮਾਮਲੇ ਨੂੰ ਸਿਰੇ ਚਾੜੇਗੀ ਅਤੇ ਕੇਸ ਵਿੱਚ ਜ਼ਿੰਮੇਵਾਰ ਕਰ ਦੋਸ਼ੀ ਨੂੰ ਬਣਦੀ ਸਖਤ ਸਜ਼ਾ ਮਿਲੇਗੀ।

ਹੋਰ ਪੜ੍ਹੋ 👉  ਬਾਜਵਾ ਨੇ ਆਪ ਸਰਕਾਰ ਬਾਰੇ ਕਹੀ ਇਹ ਗੱਲ,

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਰਮਿੰਦਰ ਸਿੰਘ ਝੋਟਾ ਅਤੇ ਹਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਜਿਸ ਤਰ੍ਹਾਂ ਪਰਮਿੰਦਰ ਸਿੰਘ ਝੋਟਾ ਦੇ ਕੇਸ ਲਈ ਸੀਬੀਆਈ ਜਾਂਚ ਸ਼ੁਰੂ ਹੋਈ ਹੈ, ਉਸੇ ਤਰ੍ਹਾਂ ਇਸਦੀ ਜਾਂਚ ਵੀ ਜਲਦ ਮੁਕੰਮਲ ਹੋਵੇਗੀ ਅਤੇ ਇਸ ਘਟਨਾ ਦੇ ਹਰ ਦੋਸ਼ੀ ਨੂੰ ਸਜ਼ਾ ਮਿਲੇਗੀ।
ਉਹਨਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਵਾਂਗ ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਕੇਸ ਨੂੰ ਵੀ ਪੰਜਾਬ ਸਰਕਾਰ ਸੀਬੀਆਈ ਹਵਾਲੇ ਕਰੇ ਤਾਂ ਕਿ ਉਹਨਾਂ ਪਰਿਵਾਰ ਨੂੰ ਵੀ ਇਨਸਾਫ਼ ਮਿਲ ਸਕੇ।‌

ਹੋਰ ਪੜ੍ਹੋ 👉  ਅਨਿਲ ਸਰੀਨ ਦਾ ਮੁੱਖ ਮੰਤਰੀ ਨੂੰ ਸਵਾਲ, ਦੱਸੋ ਕਿਹੜੀ ਗੱਲੋਂ ਤਿੰਨ ਘੰਟੇ ਏਅਰਪੋਰਟ ਉਤੇ ਰੋਕਿਆ

ਢਿੱਲੋਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਪੀੜਤ ਪਰਿਵਾਰਾਂ ਦਾ ਦਰਦ ਸਮਝਿਆ ਅਤੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਗ੍ਰਹਿ ਮੰਤਰੀ ਜੀ ਨੇ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ, ਇਹ ਵਾਅਦਾ ਵੀ ਪੂਰਾ ਹੋਵੇਗਾ ਅਤੇ ਪੰਜਾਬ ਨਸ਼ਾ ਮੁਕਤ ਹੋਵੇਗਾ।
ਕੇਵਲ ਸਿੰਘ ਢਿੱਲੋਂ ਨੇ ਇਨਸਾਫ਼ ਦੀ ਮੰਗ ਲਈ ਸੰਘਰਸ਼ ਕਰ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਪੰਜਾਬ ਨੂੰ ਸੰਭਾਲਣ, ਪੰਜਾਬ ਵਿੱਚ ਨਸ਼ਾ ਖਤਮ ਕਰਨ, ਅਮਨ ਕਾਨੂੰਨ ਬਰਕਰਾਰ ਰੱਖਣ ਸਮੇਤ ਹਰ ਫਰੰਟ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।

Leave a Reply

Your email address will not be published. Required fields are marked *