ਹਵਾਈ ਅੱਡੇ ’ਤੇ ਹੋਏ ਚਲਾਨ ਦੀ ਸਲਿੱਪ ਜਨਤਕ ਕਰਨ ਮੁੱਖ ਮੰਤਰੀ: ਅਨਿਲ ਸਰੀਨ  

ਚੰਡੀਗੜ੍ਹ, 23 ਅਕਤੂਬਰ ( ਖ਼ਬਰ ਖਾਸ ਬਿਊਰੋ)

ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਉਹ ਇਹ ਦੱਸ਼ਣ ਕਿ ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਵੱਲੋਂ 50 ਹਜ਼ਾਰ ਰੁਪਏ ਦਾ ਚਲਾਨ ਕੱਟੇ ਜਾਣ ਦਾ ਕਾਰਨ ਕੀ ਸੀ। ਉਨ੍ਹਾਂ ਪੁੱਛਿਆ ਕਿ ਮੁੱਖ ਮੰਤਰੀ ਵਿਦੇਸ਼ ਤੋਂ ਅਜਿਹਾ ਕੀ ਲੈ ਕੇ ਆਏ ਸਨ, ਜਿਸ ਕਾਰਨ ਕਸਟਮ ਵਿਭਾਗ ਨੂੰ ਇਹ ਕਾਰਵਾਈ ਕਰਨੀ ਪਈ। ਇਸ ਲਈ ਚਲਾਨ ਸਲਿੱਪ ਨੂੰ ਜਨਤਕ ਕੀਤਾ ਜਾਵੇ।

ਅਨਿਲ ਸਰੀਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕਿਹਾ ਕਿ ਮੁੱਖ ਮੰਤਰੀ ਦਾ ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੇ ਮੁਖੀ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਭਰਾ ਦੱਸਣ ਨਾਲ ਜਵਾਬਦੇਹੀ ਤੋਂ ਬਚਣਾ ਸੰਭਵ ਨਹੀਂ ਹੈ। ਇਹ ਬਿਆਨ ਹਾਸੋਹੀਣਾ ਹੈ।

ਹੋਰ ਪੜ੍ਹੋ 👉  ਬਾਜਵਾ ਨੇ ਆਪ ਸਰਕਾਰ ਬਾਰੇ ਕਹੀ ਇਹ ਗੱਲ,

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਝੂਠੇ ਦੋਸ਼ ਲਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੂੰ ਪਹਿਲਾਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਦਿੱਲੀ ਹਵਾਈ ਅੱਡੇ ’ਤੇ ਉਨ੍ਹਾਂ ਨੂੰ ਕਿਸ ਸਾਮਾਨ ਕਾਰਨ ਰੋਕਿਆ ਗਿਆ ਸੀ ਅਤੇ ਕਸਟਮ ਵਿਭਾਗ ਨੇ ਉਨ੍ਹਾਂ ਦਾ ਚਲਾਨ ਕਿਉਂ ਕੱਟਿਆ। ਉਨ੍ਹਾਂ ਕਿਹਾ ਕਿ ਕੋਈ ਵੀ ਦੋਸ਼ ਲਾਉਣ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੂਰੇ ਮਾਮਲੇ ਦੀ ਸੱਚਾਈ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ।

ਅਨਿਲ ਸਰੀਨ ਨੇ ਕਿਹਾ ਕਿ ਦਿੱਲੀ ਹਵਾਈ ਅੱਡੇ ’ਤੇ ਆਉਣ-ਜਾਣ ਵਾਲੇ ਯਾਤਰੀਆਂ ਦੀ ਨਿਯਮਿਤ ਤੌਰ ’ਤੇ ਜਾਂਚ ਕੀਤੀ ਜਾਂਦੀ ਹੈ। ਇਹ ਸੁਰੱਖਿਆ ਅਤੇ ਕਸਟਮ ਪ੍ਰਕਿਰਿਆ ਦਾ ਹਿੱਸਾ ਹੈ। ਪ੍ਰੋਟੋਕਾਲ ਮੁਤਾਬਕ ਮੁੱਖ ਮੰਤਰੀ ਦੀ ਜਾਂਚ ਤੋਂ ਛੋਟ ਹੋ ਸਕਦੀ ਹੈ, ਉਨ੍ਹਾਂ ਦੇ ਸਮਾਨ ਨੂੰ ਨਹੀਂ, ਨਾ ਹੀ ਛੋਟ ਉਨ੍ਹਾਂ ਨਾਲ ਗਏ ਲੋਕਾਂ ਉੱਤੇ ਲਾਗੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਸਟਮ ਵਿਭਾਗ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।

Leave a Reply

Your email address will not be published. Required fields are marked *