ਮੁਹਾਲੀ, 23 ਅਕਤੂਬਰ (ਖ਼ਬਰ ਖਾਸ ਬਿਊਰੋ)
ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਉਰਫ਼ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਚਾਰ ਦੋਸ਼ੀਆਂ ਦਾ ਚਾਰ ਦਿਨ ਦਾ ਰਿਮਾਂਡ ਦਿੱਤਾ ਹੈ। ਸੀਬੀਆਈ ਨੇ ਅਸ਼ਵਨੀ ਕੁਮਾਰ, ਵਿਪਿਨ ਗਰਗ ਅਤੇ ਲਾਡੀ ਸਿੰਘ ਨੂੰ ਨੀਲਮ ਰਾਣੀ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਚਾਰ ਦੋਸ਼ੀਆਂ ਦਾ ਪੰਜ ਦਿਨ ਅਤੇ ਨੀਲਮ ਰਾਣੀ ਦਾ ਚਾਰ ਦਿਨਾਂ ਦਾ ਰਿਮਾਂਡ ’ਤੇ ਦੇ ਦਿੱਤਾ।
ਗ੍ਰਹਿ ਮੰਤਰਾਲੇ ਦੇ ਪੱਤਰ ਦੇ ਆਧਾਰ ’ਤੇ ਸੀਬੀਆਈ ਦੀ ਸਟੇਟ ਕ੍ਰਾਈਮ ਬ੍ਰਾਂਚ (ਚੰਡੀਗੜ੍ਹ ਇਕਾਈ) ਨੇ ਬੁੱਧਵਾਰ ਨੂੰ ਅਸ਼ਵਨੀ ਕੁਮਾਰ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਵੀਰਵਾਰ ਨੂੰ ਸੀਬੀਆਈ ਨੇ ਚਾਰਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਅਦਾਲਤ ਵਿੱਚ ਪੇਸ਼ ਕਰਨ ਦੀ ਅਰਜ਼ੀ ਦਿੱਤੀ। ਵਿਸ਼ੇਸ਼ ਨਿਆਂਇਕ ਮੈਜਿਸਟ੍ਰੇਟ ਨੇ ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪੇਸ਼ੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੀਬੀਆਈ ਵਲੋ ਇਹ ਮਾਮਲਾ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਚਲਾਇਆ ਜਾਵੇਗਾ।