ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ- ਸਫ਼ਲਤਾਪੂਰਵਕ ਸੰਪੰਨ

ਰੂਪਨਗਰ, 24 ਅਕਤੂਬਰ (ਖ਼ਬਰ ਖਾਸ ਬਿਊਰੋ)
 ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਇੰਦਰਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਤੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਪ੍ਰਭਜੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (ਐਨਸੀਐਸਸੀ-2026) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੂਪਨਗਰ ਵਿਖੇ ਸਫ਼ਲਤਾਪੂਰਵਕ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਦੇ ਮੀਡੀਆ ਕੋਆਰਡੀਨੇਟਰ ਸ੍ਰੀ ਦਿਸ਼ਾਂਤ ਮਹਿਤਾ ਨੇ ਦੱਸਿਆ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਮੌਲਿਕ ਵਿਗਿਆਨਕ ਪ੍ਰੋਜੈਕਟਾਂ ਰਾਹੀਂ ਸਥਾਨਕ ਸਮੱਸਿਆਵਾਂ ਦੀ ਪਛਾਣ ਕਰਦਿਆਂ ਉਨ੍ਹਾਂ ਦੇ ਵਿਗਿਆਨਕ ਹੱਲ ਪੇਸ਼ ਕੀਤੇ ਅਤੇ ਆਪਣੀ ਵਿਗਿਆਨਕ ਸੋਚ, ਖੋਜੀ ਰੁਚੀ ਤੇ ਨਵੀਨਤਮ ਵਿਚਾਰਾਂ ਦਾ ਪ੍ਰਦਰਸ਼ਨ ਕੀਤਾ।
ਮੁਕਾਬਲੇ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੀਨੀਅਰ ਵਰਗ (14 ਤੋਂ 17 ਸਾਲ) ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਮਲਾਹ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ਵਿੱਚ ਵਿਦਿਆਰਥੀ ਅਮਨਦੀਪ ਅਤੇ ਬੰਦਨਾ ਸ਼ਾਮਲ ਸਨ, ਜਿਨ੍ਹਾਂ ਦੀ ਗਾਈਡ ਅਧਿਆਪਕ ਸ੍ਰੀਮਤੀ ਧਰਮਿੰਦਰ ਕੌਰ, ਸਾਇੰਸ ਮਿਸਟ੍ਰੈੱਸ ਸਨ। ਦੂਜਾ ਸਥਾਨ ਜ਼ੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਸੋਲਖਿਆਂ ਨੇ ਪ੍ਰਾਪਤ ਕੀਤਾ। ਇਸ ਟੀਮ ਵਿੱਚ ਸੀਰਤ ਪ੍ਰੀਤ ਕੌਰ ਅਤੇ ਤਨੀਆ ਧੀਮਾਨ ਸ਼ਾਮਲ ਸਨ ਅਤੇ ਉਨ੍ਹਾਂ ਦੇ ਗਾਈਡ ਅਧਿਆਪਕ ਸ੍ਰੀ ਮਹਿਤਾਬ ਸਿੰਘ ਖਾਲਸਾ ਸਨ। ਤੀਜਾ ਸਥਾਨ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ, ਜਿੰਦਵੜੀ ਨੇ ਹਾਸਲ ਕੀਤਾ। ਇਸ ਟੀਮ ਵਿੱਚ ਜਸਕਿਰਨ ਕੌਰ ਅਤੇ ਅਸ਼ਵਿੰਦਰ ਕੌਰ ਸ਼ਾਮਲ ਸਨ ਅਤੇ ਉਨ੍ਹਾਂ ਦੀ ਗਾਈਡ ਅਧਿਆਪਕ ਕਾਮਿਆ, ਟੀ.ਜੀ.ਟੀ. ਸਾਇੰਸ ਸਨ।
ਜੂਨੀਅਰ ਵਰਗ (10 ਤੋਂ 14 ਸਾਲ) ਵਿੱਚ ਸਰਕਾਰੀ ਹਾਈ ਸਕੂਲ, ਦਸਗਰਾਂਈ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਟੀਮ ਵਿੱਚ ਵਿਦਿਆਰਥਣਾਂ ਮਨਪ੍ਰੀਤ ਕੌਰ ਅਤੇ ਹਰਨੀਤ ਕੌਰ ਸ਼ਾਮਲ ਸਨ ਅਤੇ ਉਨ੍ਹਾਂ ਦੀ ਗਾਈਡ ਅਧਿਆਪਕ ਸ੍ਰੀਮਤੀ ਅਮਰਜੀਤ ਕੌਰ, ਸਾਇੰਸ ਮਿਸਟ੍ਰੈੱਸ ਸਨ। ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਫ਼ੀਜ਼ਾਬਾਦ ਨੇ ਹਾਸਲ ਕੀਤਾ। ਇਸ ਟੀਮ ਵਿੱਚ ਜਸ਼ਨਦੀਪ ਸਿੰਘ ਅਤੇ ਸਹਿਜਪ੍ਰੀਤ ਸਿੰਘ ਸ਼ਾਮਲ ਸਨ ਅਤੇ ਉਨ੍ਹਾਂ ਦੀ ਗਾਈਡ ਅਧਿਆਪਕ ਅਨੁਪਮ, ਸਾਇੰਸ ਮਿਸਟ੍ਰੈੱਸ ਸਨ। ਤੀਜਾ ਸਥਾਨ ਸਰਕਾਰੀ ਹਾਈ ਸਕੂਲ, ਬੜਵਾ ਨੇ ਪ੍ਰਾਪਤ ਕੀਤਾ। ਇਸ ਟੀਮ ਵਿੱਚ ਪੂਰਵੀ ਧੀਮਾਨ ਅਤੇ ਜਸਮੀਤ ਕੌਰ ਸ਼ਾਮਲ ਸਨ ਅਤੇ ਉਨ੍ਹਾਂ ਦੀ ਗਾਈਡ ਅਧਿਆਪਕ ਸ੍ਰੀਮਤੀ ਅਮਨਦੀਪ ਕੌਰ, ਸਾਇੰਸ ਮਿਸਟ੍ਰੈੱਸ ਸਨ।
ਮੁਕਾਬਲੇ ਵਿੱਚ ਜ਼ਿਲ੍ਹੇ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਜਿਨ੍ਹਾਂ ਵਿੱਚ ਜ਼ੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ, ਡੀ.ਏ.ਵੀ., ਸੇਂਟ ਕਾਰਮਲ ਅਤੇ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਆਦਿ ਸ਼ਾਮਲ ਸਨ, ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿੱਚ ਜੂਨੀਅਰ ਅਤੇ ਸੀਨੀਅਰ ਵਰਗਾਂ ਦੇ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਪ੍ਰੋਜੈਕਟ ਪੇਸ਼ ਕੀਤੇ। ਨਿਯਮਾਂ ਅਨੁਸਾਰ ਐਨਸੀਐਸਸੀ ਪੋਰਟਲ ਉੱਤੇ ਆਨਲਾਈਨ ਮਨਜ਼ੂਰ ਕੀਤੇ ਗਏ ਪ੍ਰੋਜੈਕਟਾਂ ਨੂੰ ਹੀ ਮੁਕਾਬਲੇ ਵਿੱਚ ਸ਼ਾਮਲ ਕੀਤਾ ਗਿਆ। ਹਰੇਕ ਟੀਮ ਵਿੱਚ ਵੱਧ ਤੋਂ ਵੱਧ ਦੋ ਬਾਲ ਵਿਗਿਆਨੀ ਅਤੇ ਇੱਕ ਗਾਈਡ ਅਧਿਆਪਕ ਸ਼ਾਮਲ ਸਨ।
ਪ੍ਰੋਜੈਕਟਾਂ ਦਾ ਮੁਲਾਂਕਣ ਕਰਦਿਆਂ ਉਨ੍ਹਾਂ ਦੀ ਮੌਲਿਕਤਾ, ਸਥਾਨਕ ਸਮੱਸਿਆਵਾਂ ਦੇ ਹੱਲ ਦੀ ਉਪਯੋਗਤਾ, ਵਿਗਿਆਨਕ ਦ੍ਰਿਸ਼ਟੀਕੋਣ ਅਤੇ ਵਿਦਿਆਰਥੀਆਂ ਦੀ ਪੇਸ਼ਕਾਰੀ ਨੂੰ ਮੁੱਖ ਆਧਾਰ ਬਣਾਇਆ ਗਿਆ। ਜ਼ਿਲ੍ਹਾ ਪੱਧਰ ‘ਤੇ ਚੁਣੇ ਗਏ ਪ੍ਰੋਜੈਕਟਾਂ ਨੂੰ ਅਗਲੇ ਪੜਾਅ ਵਿੱਚ ਰਾਜ ਪੱਧਰੀ ਮੁਕਾਬਲੇ ਲਈ ਭੇਜਿਆ ਜਾਵੇਗਾ।
ਮੁਕਾਬਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਸ੍ਰੀ ਵਿਵੇਕ ਕੁਮਾਰ ਸ਼ਰਮਾ, ਐਸ.ਐਸ. ਮਾਸਟਰ, ਸਮਿਸ ਗੱਗੋਂ ਨੇ ਸੀਨੀਅਰ ਵਰਗ ਦੀ ਰਜਿਸਟ੍ਰੇਸ਼ਨ ਅਤੇ ਸਮਾਂ ਨਿਗਰਾਨ ਦੀ ਡਿਊਟੀ ਨਿਭਾਈ, ਜਦਕਿ ਸ੍ਰੀ ਰਮਨ ਕੁਮਾਰ, ਸਾਇੰਸ ਮਾਸਟਰ, ਸਸਸਸ ਫੂਲਪੁਰ ਗਰੇਵਾਲ ਨੇ ਜੂਨੀਅਰ ਵਰਗ ਦੀ ਰਜਿਸਟ੍ਰੇਸ਼ਨ ਦੀ ਜ਼ਿੰਮੇਵਾਰੀ ਸੰਭਾਲੀ।
ਜੱਜਮੈਂਟ ਲਈ ਸ੍ਰੀ ਸਤਨਾਮ ਸਿੰਘ, ਲੈਕਚਰਾਰ ਬਾਇਓਲੋਜੀ, ਸਸਸਸ ਤਖਤਗੜ੍ਹ; ਸ੍ਰੀ ਯਾਦਵਿੰਦਰ ਸਿੰਘ, ਲੈਕਚਰਾਰ ਕੈਮਿਸਟਰੀ, ਸਸਸਸ ਫੂਲਪੁਰ ਗਰੇਵਾਲ ਅਤੇ ਸ੍ਰੀਮਤੀ ਸੀਮਾ ਚੋਪੜਾ, ਲੈਕਚਰਾਰ ਫਿਜ਼ਿਕਸ, ਸ਼ਸਕਸ (ਕੰਨਿਆ), ਰੂਪਨਗਰ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਇਸੇ ਤਰ੍ਹਾਂ ਸ੍ਰੀ ਸੰਜੀਵ ਕੁਮਾਰ, ਐਸ.ਐਸ. ਮਾਸਟਰ, ਸਮਿਸ ਠੌਣਾ ਨੇ ਰਿਫਰੈਸ਼ਮੈਂਟ, ਸ੍ਰੀ ਸੁਖਜੀਤ ਸਿੰਘ, ਐਸ.ਐਸ. ਮਾਸਟਰ, ਸਮਿਸ ਅਲੀਪੁਰ ਨੇ ਸਰਟੀਫਿਕੇਟਾਂ ਸਬੰਧੀ ਪ੍ਰਬੰਧਾਂ ਅਤੇ ਸ੍ਰੀਮਤੀ ਜਪਤਿੰਦਰ ਕੌਰ, ਲੈਕਚਰਾਰ ਬਾਇਓਲੋਜੀ, ਸਸਸਸ (ਕੰਨਿਆ), ਰੂਪਨਗਰ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਈ। ਇਸ ਤੋਂ ਇਲਾਵਾ ਸ੍ਰੀ ਦਿਸ਼ਾਂਤ ਮਹਿਤਾ, ਕੰਪਿਊਟਰ ਫੈਕਲਟੀ, ਸਸਸਸ (ਕੰਨਿਆ), ਨੰਗਲ ਵੱਲੋਂ ਮੀਡੀਆ ਕਵਰੇਜ ਦੀ ਜ਼ਿੰਮੇਵਾਰੀ ਨਿਭਾਈ ਗਈ।
ਸਮੁੱਚੇ ਤੌਰ ‘ਤੇ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ-2026 ਦਾ ਆਯੋਜਨ ਸੁਚਾਰੂ ਅਤੇ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਵਿਕਸਿਤ ਕਰਨ, ਸਥਾਨਕ ਸਮੱਸਿਆਵਾਂ ਦੇ ਹੱਲ ਲੱਭਣ ਅਤੇ ਖੋਜ ਤੇ ਨਵੀਨਤਾ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕੀਤਾ। ਇਸ ਮੌਕੇ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਉਤਸ਼ਾਹ, ਖੋਜੀ ਰੁਝਾਨ ਅਤੇ ਨਵੀਆਂ ਸੰਭਾਵਨਾਵਾਂ ਪ੍ਰਤੀ ਦਿਲਚਸਪੀ ਦੇਖਣ ਨੂੰ ਮਿਲੀ।
ਹੋਰ ਪੜ੍ਹੋ 👉  ਝੋਟਾ ਨੂੰ ਇਨਸਾਫ਼ ਦਿਵਾਉਣ ਤੱਕ ਕਾਂਗਰਸ ਪਰਿਵਾਰ ਦੇ ਨਾਲ ਖੜ੍ਹੀ, ਹਰ ਸੰਭਵ ਯਤਨ ਕਰੇਗੀ-ਪਰਗਟ ਸਿੰਘ

Leave a Reply

Your email address will not be published. Required fields are marked *