-ਸ਼੍ਰੀ ਆਨੰਦਪੁਰ ਸਾਹਿਬ ਹਲਕਾ ਹੁਣ ਵਿਕਾਸ ਪੱਖੋਂ ਹੋਵੇਗਾ ਦੁਨੀਆ ਦੇ ਨਕਸ਼ੇ ਤੇ : ਮੋਦੀ
ਚੰਡੀਗੜ 30 ਮਈ (ਖ਼ਬਰ ਖਾਸ ਬਿਊਰੋ)
– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਉਨ੍ਹਾਂ ਦੇ ਛੋਟੇ ਭਰਾ ਹਨ।
ਅੱਜ ਆਪਣੇ ਇੱਕ ਵਿਸ਼ੇਸ਼ ਬਿਆਨ ਦੌਰਾਨ ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਭਾਜਪਾ ਦੇ ਉਮੀਦਵਾਰ ਦੀ ਜਿੱਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੁਭਾਸ਼ ਸ਼ਰਮਾ ਦੇ ਮਨ ਵਿੱਚ ਹਲਕੇ ਦੇ ਵਿਕਾਸ ਲਈ ਵਿਆਪਕ ਯੋਜਨਾਵਾਂ ਹਨ ਜਿੰਨ੍ਹਾਂ ਨੂੰ ਅਮਲੀ ਰੂਪ ਦੇਣ ਲਈ ਭਾਜਪਾ ਨੂੰ ਸਮਰੱਥ ਬਣਾਉਣ ਦੀ ਜ਼ਰੂਰਤ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਕੋਲ ਇਸ ਸਮੇਂ ਨਾ ਕੋਈ ਮੁੱਦਾ ਹੈ ਅਤੇ ਨਾ ਹੀ ਕੋਈ ਯੋਜਨਾ।
ਆਪਣੇ ਮਨ ਦੀ ਗੱਲ ਦੱਸਦੇ ਮੋਦੀ ਨੇ ਕਿਹਾ ਕਿ ਅਸੀਂ ਅਯੁੱਧਿਆ ਵਿਚ ਪ੍ਰਭੂ ਰਾਮ ਦੀ ਮੰਦਿਰ ਤਾਂ ਬਣਾਇਆ, ਜੋਕਿ 500 ਸਾਲ ਬਾਅਦ ਬਣਿਆ ਹੈ। ਉਨ੍ਹਾਂ ਕਿਹਾ ਕਿ ਉਥੇ ਯਾਤਰੀਆਂ ਦੀ ਸੇਵਾ ਲਈ ਬਹੁਤ ਵੱਡਾ ਹਵਾਈ ਅੱਡਾ ਬਣਿਆ ਹੈ, ਜਿਸ ਦਾ ਨਾਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਨਾਂ ‘ਤੇ ਰੱਖਿਆ ਹੈ। ਮੇਰੀ ਦਿਲੀ ਇੱਛਾ ਹੈ ਕਿ ਆਦਮਪੁਰ ਏਅਰਪੋਰਟ ਦਾ ਨਾਂ ਵੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ‘ਤੇ ਰੱਖਿਆ ਜਾਵੇ। ਸਰਕਾਰ ਬਣਨ ਤੋਂ ਬਾਅਦ ਇਸ ਦਿਸ਼ਾ ਵੱਲ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਵੱਲੋਂ ਕਾਂਗਰਸ ‘ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ ਗਏ। ਇਸ ਦੌਰਾਨ ਨਰਿੰਦਰ ਮੋਦੀ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਤੋਂ ਭੈਣ ਅਨੀਤਾ ਸੋਮ ਪ੍ਰਕਾਸ਼ ਜੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੁਭਾਸ਼ ਨੂੰ ਭਾਰੀ ਬਹੁਮਤ ਨਾਲ ਜਿਤਾਏ।