ਚੰਡੀਗੜ੍ਹ 6 ਜੂਨ (ਖ਼ਬਰ ਖਾਸ ਬਿਊਰੋ)
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਬਾਘਾ ਪੁਰਾਣਾ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਕਾਂਗਰਸ ਚੋ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਬਰਾੜ ਨੂੰ ਅਨੁਸ਼ਾਸ਼ਨਹੀਣਤਾ ਕਰਕੇ ਤੁਰੰਤ ਪ੍ਰਭਾਵ ਨਾਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਹੈ।
ਵਰਨਣਯੋਗ ਹੈ ਕਿ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦਾ ਬੇਟਾ ਕਮਲਜੀਤ ਸਿੰਘ ਬਰਾੜ ਲੁਧਿਆਣਾ ਤੋਂ ਬਾਗੀ ਹੋ ਕੇ ਚੋਣ ਲੜੇ ਸਨ। ਉਹ ਪਹਿਲਾਂ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਹਕ ਵਿਚ ਵੀ ਖੜੇ ਹੋਏ ਸਨ। ਪੁੱਤ ਦੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖਿਲਾਫ਼ ਅਜ਼ਾਦ ਚੋਣ ਲੜਨਾ ਬਾਪ (ਬਰਾੜ) ਨੂੰ ਮਹਿੰਗਾ ਸਾਬਤ ਹੋਇਆ ਹੈ। ਕਮਲਜੀਤ ਬਰਾੜ ਨੂੰ ਤਾਜ਼ਾ ਹੋਈਆਂ ਚੋਣਾਂ ਵਿਚ 42500 ਵੋਟਾਂ ਮਿਲੀਆਂ ਹਨ। ਸਾਬਕਾ ਵਿਧਾਇਕ ’ਤੇ ਦੋਸ਼ ਹੈ ਕਿ ਉਸਨੇ ਪਾਰਟੀ ਉਮੀਦਵਾਰ ਦੇ ਖਿਲਾਫ਼ ਪ੍ਰਚਾਰ ਕੀਤਾ ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।