ਮੰਤਰੀ ਮੰਡਲ ਵਿਚ ਹੋਵੇਗਾ ਬਦਲਾਅ, ਮੁੱਖ ਮੰਤਰੀ ਨੇ ਦਿੱਤੇ ਸੰਕੇਤ !

ਚੰਡੀਗੜ੍ਹ 6 ਜੂਨ ( ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਰਟੀ ਦੇ ਜਿੱਤੇ ਤਿੰਨ ਸੰਸਦ ਮੈਂਬਰਾਂ, ਸਬੰਧਤ ਹਲਕੇ ਦੇ ਮੰਤਰੀਆਂ, ਵਿਧਾਇਕਾਂ ਨਾਲ ਮੀਟਿੰਗ ਕਰਕੇ ਆਗਾਮੀ ਦਿਨਾਂ ਵਿੱਚ ਮੰਤਰੀ ਮੰਡਲ ਵਿਚ ਬਦਲਾਅ ਕਰਨ ਦਾ ਸੰਕੇਤ ਦਿੱਤਾ ਹੈ। ਹਾਲਾਂਕਿ ਮੁੱਖ ਮੰਤਰੀ ਨੇ ਸਪਸ਼ਟ ਨਹੀਂ ਕਿਹਾ ਪਰ ਉਨਾਂ ਕਿਹਾ ਕਿ ਆਗਾਮੀ ਦਿਨਾਂ ਵਿਚ ਕਈਆਂ ਦੀਆਂ ਜੁੰਮੇਵਾਰੀਆਂ ਵੱਧਣਗੀਆਂ ਅਤੇ ਕਈਆਂ ਦੀਆਂ ਘੱਟਣਗੀਆਂ।  ਸਿਆਸੀ ਮਾਹਿਰ ਇਸਨੂੰ ਮੰਤਰੀ ਮੰਡਲ ਵਿਚ ਬਦਲਾਅ ਦੇ ਰੂੁਪ ਵਿਚ ਦੇਖ ਰਹੇ ਹਨ। ਇੱਥੇ ਦੱਸਿਆ ਜਾਂਦਾ ਹੈ ਕਿ ਮਾਨ ਵਜ਼ਾਰਤ ਦੇ ਅੱਠ ਵਜ਼ੀਰਾਂ ਦੇ ਹਲਕਿਆਂ ਵਿਚ ਪਾਰਟੀ ਉਮੀਦਵਾਰ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸ ਮੌਕੇ ’ਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ,ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਨਵ ਨਵਿਆਉਣ ਮੰਤਰੀ ਅਮਨ ਅਰੋੜਾ, ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਸੈਰ ਸਪਾਟਾ ਮੰਤਰੀ ਗਗਨ ਅਨਮੋਲ ਮਾਨ,  ਐੱਸ.ਸੀ.ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਤਿੰਨੋਂ ਹਲਕਿਆਂ ਨਾਲ ਸਬੰਧਤ ਵਿਧਾਇਕ ਹਾਜ਼ਰ ਸਨ।

ਦਰਅਸਲ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚ ਉਮੀਦ ਤੋ ਉਲਟ ਨਤੀਜ਼ਿਆ ਦਾ ਸਾਹਮਣਾ ਕਰਨਾ ਪਿਆ ਹੈ। ਮੁ੍ੱਖ ਮੰਤਰੀ 13-0 ਦਾ ਦਾਅਵਾ ਕਰਦੇ ਸਨ ਪਰ ਪਾਰਟੀ ਦੇ ਸਿਰਫ਼ ਤਿੰਨ ਉਮੀਦਵਾਰ ਹੀ ਚੋਣ ਜਿੱਤ ਸਕੇ ਹਨ। ਜਿਸ ਕਰਕੇ ਮੁੱਖ ਮੰਤਰੀ ਨੇ ਹਾਰ ਦੇ ਕਾਰਨਾਂ ਦਾ  ਪਤਾ ਲਾਉਣ ਲਈ ਹਲਕਾ ਵਾਈਜ਼ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਹੈ ਤੇ ਇਸਦੀ ਸ਼ੁਰੂਆਤ ਅੱਜ ਤਿੰਨ ਹਲਕਿਆਂ ਦੇ ਜੈਤੂ ਉਮੀਦਵਾਰਾਂ ਨਾਲ ਕੀਤੀ ਹੈ। ਸੂਤਰ ਦੱਸਦੇ ਹਨ ਕਿ ਮੀਟਿੰਗ ਵਿਚ ਕੁੱਝ ਆਗੂਆਂ ਨੇ ਅਫ਼ਸਰਸਾਹੀ ਵਲੋਂ ਪਾਰਟੀ ਵਰਕਰਾਂ ਤੇ ਆਗੂਆਂ ਦੀ ਅਣਦੇਖੀ ਕਰਨ, ਪਿੰਡਾਂ ਵਿਚ ਨੀਲੇ ਰਾਸ਼ਨ ਕਾਰਡ ਕੱਟਣ ਨੂੰ ਆਪ ਉਮੀਦਵਾਰਾਂ ਦੀ ਹਾਰ ਦਾ ਇਕ ਕਾਰਨ ਦੱਸਿਆ। ਇਕ ਹੋਰ ਆਗੂ ਨੇ ਮੁੱਖ ਮੰਤਰੀ ਨੂੰ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਪਿੰਡਾੰ ਦੇ ਰੂਟਾਂ ਉਤੇ ਬੱਸਾਂ ਦੇ ਪਰਮਿਟ ਦੇਣ ਦੀ ਗੱਲ ਕਹੀ। ਇਕ ਆਗੂ ਨੇ ਪੰਚਾਇਤੀ ਚੋਣਾਂ ਜਿੱਤਣ ਲਈ ਵਾਰਡਬੰਦੀ ਕਰਨ ਦੀ ਗੱਲ ਕਹੀ। ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਨੇ ਭਵਿੱਖ ਵਿਚ ਲਗਾਤਾਰ ਮੀਟਿੰਗਾਂ ਕਰਨ ਦਾ ਭਰੋਸਾ ਦਿੱਤਾ ਹੈ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

 

ਮੁੱਖ ਮੰਤਰੀ ਐਕਸ਼ਨ ਮੋਡ ਵਿਚ–

 

ਉਧਰ ਪਾਰਟੀ ਨੇ ਪ੍ਰੈ੍ਸ ਨੋਟ ਜਾਰੀ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ  ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਹੁਣ ਪਾਰਲੀਮੈਂਟ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਮੀਟਿੰਗ ਵਿੱਚ ਲੋਕ ਸਭਾ ਹਲਕਿਆਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਅਤੇ ਚੇਅਰਮੈਨ ਵੀ ਸ਼ਾਮਲ ਹੋਏ। ਸੀਐਮ ਮਾਨ ਨੇ ‘ਆਪ’ ਦੇ ਸਾਰੇ ਆਗੂਆਂ ਨੂੰ ਲੋਕਾਂ ਲਈ ਕੰਮ ਕਰਨ ਦੀ ਹਦਾਇਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਚੋਣਾਂ ਸਮਾਪਤ ਹੋ ਚੁੱਕੀਆਂ ਹਨ ਅਤੇ ‘ਆਪ’ ਆਗੂਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

‘ਆਪ’ ਦੇ ਗੜ੍ਹ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਨੇ ਵੱਡੀ ਜਿੱਤ ਦਰਜ ਕੀਤੀ, ਜਦਕਿ ਡਾ.ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ‘ਚ ਨੁਮਾਇੰਦਗੀ ਕਰਨਗੇ। ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਚੰਗੇ ਬੁਲਾਰੇ ਹਨ, ਉਹ ਪੰਜਾਬ ਦੇ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣਗੇ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਇਸ ਮੌਕੇ ਤੇ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ‘ਆਪ’ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗੀ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਪੰਜਾਬ ਸਰਕਾਰ ਵਜੋਂ ਸਾਡੇ ਲੋਕ ਭਲਾਈ ਦੇ ਕੰਮਾਂ ਦਾ ਇਨਾਮ ਦੇਣ ਲਈ ਸਾਨੂੰ ਵੋਟਾਂ ਪਾਈਆਂ ਹਨ। ਅਸੀਂ ਲਗਾਤਾਰ ਲੋਕਾਂ ਦੀ ਸੇਵਾ ਕਰਦੇ ਰਹਾਂਗੇ।

ਸ੍ਰੀ ਆਨੰਦਪੁਰ ਸਾਹਿਬ ਤੋ ਜੈਤੂ ਮਲਵਿੰਦਰ ਸਿੰਘ ਕੰਗ ਨੇ ਆਪਣੀ ਜਿੱਤ ਦਾ ਸਿਹਰਾ ‘ਆਪ’ ਲੀਡਰਸ਼ਿਪ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿੱਚ ਇੱਕ ਵਲੰਟੀਅਰ ਵਜੋਂ ਸ਼ਾਮਲ ਹੋਏ ਸਨ ਅਤੇ ਫਿਰ 2022 ਵਿੱਚ ਮਾਨ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ‘ਆਪ’ ਵਿੱਚ ਹੀ ਇਹ ਸੰਭਵ ਹੈ ਕਿ ਕੋਈ ਵਲੰਟੀਅਰ ਵੀ ਐਮ.ਪੀ. ਬਣ ਸਕਦਾ ਹੈ।ਡਾ.ਰਾਜ ਕੁਮਾਰ ਚੱਬੇਵਾਲ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਲੰਟੀਅਰ ਅਤੇ ਆਗੂ ਦੀ ਟੀਮ ਦੇ ਯਤਨਾਂ ਸਦਕਾ ਉਨ੍ਹਾਂ ਨੇ ਭਾਜਪਾ ਨੂੰ ਉਨ੍ਹਾਂ ਦੇ ਗੜ੍ਹ ਵਿੱਚ ਹਰਾਇਆ।

Leave a Reply

Your email address will not be published. Required fields are marked *