ਰਾਮਪੁਰਾ ਫੂਲ (ਬਠਿੰਡਾ) 8 ਜੂਨ (ਖ਼ਬਰ ਖਾਸ ਬਿਊਰੋ)
ਇਹ ਖ਼ਬਰ ਦਿਲ ਨੂੰ ਧੂਹ ਪਾਉਣ ਵਾਲੀ ਅਤੇ ਪਵਿੱਤਰ ਰਿਸ਼ਤਿਆਂ ਨੂੰ ਕਲੰਕਤ ਕਰਨ ਵਾਲੀ ਹੈ। ਜਾਣਕਾਰੀ ਪ੍ਰਾੁਪਤ ਹੋਈ ਹੈ ਕਿ ਰਾਮਪੁਰਾ ਫੂਲ ਵਿਖੇ ਇਕ ਕਲਯੁਗੀ ਪਿਤਾ ਨੇ ਆਪਣੀ ਨਾਬਾਲਗ ਧੀ ਨਾਲ ਮਾੜੀ ਹਰਕਤ ਕੀਤੀ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲੀਸ ਨੇ ਨਾਬਾਲਗਾ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਥਾਣਾ ਸਿਟੀ ਰਾਮਪੁਰਾ ਦੇ ਇੰਚਾਰਜ ਰਾਜੇਸ਼ ਕੁਮਾਰ ਅਨੁਸਾਰ ਪੀੜਤਾ ਨੇ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਉਹ 14 ਸਾਲਾਂ ਦੀ ਹੈ ਅਤੇ ਸ਼ਹਿਰ ਦੇ ਇੱਕ ਸਕੂਲ ਵਿੱਚ ਗਿਆਰਵੀਂ ਜਮਾਤ ਵਿਚ ਪੜਦੀ ਹੈ। ਉਸਦੇ ਪਿਤਾ ਦਾ ਕੋਈ ਕਾਰੋਬਾਰ ਨਹੀਂ ਹੈ ਜਿਸ ਕਰਕੇ ਉਹ ਜ਼ਿਆਦਾਤਰ ਘਰ ਹੀ ਰਹਿੰਦਾ ਹੈ। ਸ਼ਿਕਾਇਤ ਅਨੁਸਾਰ ਉਸ ਦੀ ਮਾਂ ਲੋਕਾਂ ਦੇ ਘਰਾਂ ਵਿੱਚ ਸਫ਼ਾਈ ਦਾ ਕੰਮ ਕਰਦੀ ਹੈ ਅਤੇ ਸਵੇਰੇ 9 ਵਜੇ ਕੰਮ ’ਤੇ ਚਲੇ ਜਾਂਦੀ ਹੈ। ਮਾਂ ਦੇ ਕੰਮ ‘ਤੇ ਜਾਣ ਬਾਅਦ ਉਸਦਾ ਪਿਤਾ ਛੋਟੇ ਭਰਾ ਨੂੰ ਕਿਸੇ ਨਾ ਕਿਸੇ ਕੰਮ ਦੇ ਬਹਾਨੇ ਘਰੋਂ ਬਾਹਰ ਭੇਜ ਦਿੰਦਾ। ਭਰਾ ਦੇ ਜਾਣ ਤੋਂ ਬਾਅਦ ਪਿਤਾ ਪਿਛਲੇ ਇਕ ਮਹੀਨੇ ਤੋਂ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਰਿਹਾ । ਪੀੜਤਾ ਨੇ ਦੱਸਿਆ ਕਿ ਕਰੀਬ ਪੰਦਰਾਂ-ਵੀਹ ਦਿਨ ਪਹਿਲਾਂ ਉਸ ਦੇ ਪਿਤਾ ਨੇ ਉਸ ਦੀ ਮਰਜ਼ੀ ਦੇ ਖ਼ਿਲਾਫ਼ ਦੋ ਵਾਰ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਪਿਤਾ ਨੇ ਇਹ ਗੱਲ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ। ਪੁਲੀਸ ਨੇ ਪੀੜਤਾ ਦੇ ਬਿਆਨ ਉਸ ਦੀ ਮਾਂ ਦੀ ਹਾਜ਼ਰੀ ਵਿੱਚ ਦਰਜ ਕਰਕੇ ਮੁਲਜ਼ਮ ਪਿਤਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਬਾਪ -ਧੀ ਦੇ ਰਿਸ਼ਤੇ ਨੂੰ ਕਲੰਕਿਤ ਕਰਨ ਵਾਲੇ ਮਾੜੇ ਅਨਸਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।