ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਚੋਣ ਜ਼ਾਬਤਾ ਲਾਗੂ —

ਚੰਡੀਗੜ੍ਹ, 10 ਜੂਨ (ਖ਼ਬਰ ਖਾਸ ਬਿਊਰੋ)

ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਦੀ ਖਾਲੀ ਹੋਈ ਸੀਟ ਉਤੇ ਜਿ਼ਮਨੀ ਚੋਣ ਦਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

ਵਰਨਣਯੋਗ ਹੈ ਕਿ ਜਲੰਧਰ ਪੱਛਮੀ ਦੇ ਆਪ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵਿਚ ਸ਼ਾਮਲ ਹੋਣ ਬਾਅਦ ਆਪਣੇ ਅਹੁੱਦੇ ਤੋ ਅਸਤੀਫ਼ਾ ਦਿਤਾ ਸੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 30 ਮਈ ਨੂੰ ਸੀਟ ਖਾਲੀ ਘੋਸ਼ਿਤ ਕੀਤੀ ਸੀ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

Leave a Reply

Your email address will not be published. Required fields are marked *