ਨਵੀਂ ਦਿੱਲੀ, 16 ਅਪਰੈਲ (khabar khass bureau)
ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਬਾਲਕ੍ਰਿਸ਼ਨ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਭਰਮਾਊ ਇਸ਼ਤਿਹਾਰਬਾਜ਼ੀ ਮਾਮਲੇ ‘ਚ ਜਨਤਕ ਤੌਰ ’ਤੇ ਮੁਆਫੀ ਮੰਗਣ ਲਈ ਤਿਆਰ ਹਨ। ਰਾਮਦੇਵ ਅਤੇ ਬਾਲਕ੍ਰਿਸ਼ਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨੁੱਲਾ ਦੀ ਬੈਂਚ ਨੂੰ ਕਿਹਾ, ‘ਮੈਂ ਜਨਤਕ ਮੁਆਫੀ ਮੰਗਣ ਲਈ ਤਿਆਰ ਹਾਂ।’