ਬਾਦਲ ਨੇ ਚੋਣ ਜਿੱਤਾਂ ਦਰਜ ਕਰਨ ’ਤੇ ਖੇਤਰੀ ਪਾਰਟੀਆਂ ਦੇ ਮੁਖੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 10 ਜੂਨ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਚੰਦਰਬਾਬੂ ਨਾਇਡੂ, ਸ੍ਰੀ ਨਿਤਿਸ਼ ਕੁਮਾਰ, ਕੁਮਾਰੀ ਮਮਤਾ ਬੈਨਰਜੀ, ਸ੍ਰੀ ਊਧਵ ਠਾਕਰੇ ਅਤੇ ਹੋਰ ਖੇਤਰੀ ਪਾਰਟੀਆਂ ਦੇ ਮੁਖੀ ਜਿਹਨਾਂ ਨੂੰ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਵੱਡੀਆਂ ਜਿੱਤਾਂ ਮਿਲੀਆਂ ਹਨ, ਨੂੰ ਵਧਾਈ ਦਿੱਤੀ ਹੈ।
ਇਹਨਾਂ ਆਗੂਆਂ ਨੂੰ ਭੇਜੇ ਵਧਾਈ ਪੱਤਰਾਂ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਦੇਸ਼ ਵਿਚ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਖਾਸ ਤੌਰ ’ਤੇ ਰਾਜਾਂ ਲਈ ਵਧੇਰੇ ਵਿੱਤੀ ਖੁਦਮੁਖ਼ਤਿਆਰੀ ਪ੍ਰਤੀ ਕਿਸੇ ਵੀ ਪਹਿਲਕਦਮੀ ਦੀ ਡਟਵੀਂ ਹਮਾਇਤ ਕਰਦਾ ਆਇਆ ਹੈ ਤੇ ਕਰਦਾ ਰਹੇਗਾ। ਉਹਨਾਂ ਕਿਹਾ ਕਿ ਇਕ ਖੇਤਰੀ ਤੇ ਪੰਥਕ ਪਾਰਟੀ ਵਜੋਂ ਸਾਨੂੰ ਖੁਸ਼ੀ ਹੈ ਕਿ ਲੋਕਾਂ ਨੇ ਦੇਸ਼ ਵਿਚ ਸੰਘੀ ਢਾਂਚੇ ਦੇ ਹੱਕ ਵਿਚ ਫਤਵਾ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਵਿਚ ਇਸ ਸੋਚ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰ ਰਹੇ ਹਾਂ।
ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹਣ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾਂ ਕਿਹਾ ਕਿ ਮੈਂ ਤੇ ਮੇਰੀ ਪਾਰਟੀ ਸਾਡੇ ਮਹਾਨ ਆਗੂ ਪ੍ਰਤੀ ਤੁਹਾਡੇ ਵੱਲੋਂ ਵਰਤੇ ਮਾਣ ਤੇ ਸਨਮਾਨਯੋਗ ਸ਼ਬਦਾਂ ਲਈ ਤੁਹਾਡੇ ਧੰਨਵਾਦੀ ਹਾਂ।

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

Leave a Reply

Your email address will not be published. Required fields are marked *