ਜਲੰਧਰ, 14 ਜੂਨ (ਖ਼ਬਰ ਖਾਸ ਬਿਊਰੋ)
ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ।
ਸੰਤ ਬਲਵੀਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਕੇ ਸਾਲ 2027 ਵਿਚ ਸ੍ਰੋਮਣੀ ਸੰਤ , ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਇਹ 650ਵਾਂ ਪ੍ਰਕਾਸ਼ ਪੁਰਬ, ਸਤਾਬਦੀ ਨੂੰ ਵੱਡੀ ਧੂਮ ਧਾਮ ਨਾਲ ਮਨਾਇਆ ਜਾਵੇ। ਉਨਾਂ ਕਿਹਾ ਕਿ ਭਾਰਤ ਦੀ ਵੱਡੀ ਆਬਾਦੀ ਵਿਚ ਗੁਰੂ ਰਵਿਦਾਸ ਜੀ ਮਹਾਰਾਜ ਦੇ ਪੈਰੋਕਾਰ ਹਨ। ਉਨਾਂ ਕਿਹਾ ਕਿ ਭਾਰਤ ਸਰਕਾਰ ਨੇ ਗੁਰੂ ਨਾਨਕ ਦੇਵ ਜ ਦੇ 300 ਸਾਲਾਂ ਜਨਮ ਸਤਾਬਾਦੀ ਮੌਕੇ ਪੰਜਾਬ ਨੂੰ ਕਰੀਬ 100 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਸੀ। ਉਸੀ ਤਰਜ਼ ਉਤੇ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ।
ਸੰਤ ਸੀਚੇਵਾਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਈ ਜਾਵੇ ਅਤੇ ਉਥੇ ਉਨ੍ਹਾਂ ਦੀ ਬਾਣੀ ਦਾ ਅਧਿਐਨ ਕਰਨ ਲਈ ਚੇਅਰ ਵੀ ਸਥਾਪਤ ਕੀਤੀ ਜਾਵੇ। ਚੇਤੇ ਰਹੇ ਕਿ ਬੀਤੇ ਕੱਲ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੇ ਵੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਕੇ ਆਦਮਪੁਰ ਸਥਿਤ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਏਅਰਪੋਰਟ ਰੱਖਣ ਦੀ ਮੰਗ ਕੀਤੀ ਸੀ।
ਕੋਟਲੀ ਨੇ ਇਹ ਕਿਹਾ —
ਉਧਰ ਆਦਮਪੁਰ ਤੋ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਜਾਖੜ ਦੁਆਰਾ ਚਿੱਠੀ ਲਿਖਣ ਤੇ ਟਿੱਪਣੀ ਕਰਦਿਆ ਕਿਹਾ ਕਿ ਕਾਂਗਰਸ ਸਰਕਾਰ ਨੇ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਣ ਦਾ ਫੈਸਲਾ ਕੀਤਾ ਸੀ, ਬਕਾਇਦਾ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਮਤਾ ਵੀ ਪਾਸ ਕੀਤਾ ਸੀ। ਵਿਧਾਨ ਸਭਾ ਨੇ ਇਹ ਮਤਾ ਪ੍ਰਧਾਨ ਮੰਤਰੀ ਨੂੰ ਭੇਜਿਆ ਸੀ, ਪਰ ਉਦੋਂ ਪ੍ਰਧਾਨ ਮੰਤਰੀ ਨੇ ਨਾਮ ਕਿਉਂ ਨਹੀਂ ਰੱਖਿਆ। ਕੋਟਲੀ ਨੇ ਕਿਹਾ ਕਿ ਬਕਾਇਦਾ ਉਹ ਸਬੰਧੀ ਤਤਕਾਲੀ ਕੇਂਦਰੀ ਮੰਤਰੀ ਯੋਤੀਰਾਏ ਸਿੰਧੀਆ ਨੂੰ ਵੀ ਮਿਲੇ ਸਨ। ਕੋਟਲੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਉਨਾਂ ਦੇ ਸਮਾਜ ਨਾਲ ਇਰਖਾ ਕਰਦੇ ਹਨ। ਕੋਟਲੀ ਨੇ ਕਿਹਾ ਕਿ ਉਨਾਂ ਨੇ ਲੋਕ ਸਭਾ ਚੋਣਾਂ ਦੌਰਾਨ ਜਲੰਧਰ ਆਉਣ ਉਤੇ ਪ੍ਰਧਾਨ ਮੰਤਰੀ ਤੋ ਇਸ ਸਬੰਧੀ ਬਕਾਇਦਾ ਸਪਸ਼ਟੀਕਰਨ ਵੀ ਮੰਗਿਆ ਸੀ।