ਚੰਡੀਗੜ, 18 ਜੂਨ (ਖ਼ਬਰ ਖਾਸ ਬਿਊਰੋ)
ਭਾਜਪਾ ਜਲੰਧਰ ਪੱਛਮੀ ਸੀਟ ਵਕਾਰ ਦਾ ਸਵਾਲ ਬਣਾਕੇ ਲੜਨ ਲੱਗੀ ਹੈ। 10 ਜੁਲਾਈ ਨੂੰ ਪੈਣ ਵਾਲੀਆਂ ਵੋਟਾਂ ਲਈ ਭਾਜਪਾ ਹਾਈਕਮਾਨ ਨੇ ਫਿਲਮੀ ਅਦਾਕਾਰ ਤੇ ਰਾਜ ਸਭਾ ਮੈਂਬਰ ਹੇਮਾ ਮਾਲਿਨੀ, ਪੰਜਾਬੀ ਫਿਲਮਾਂ ਦੀ ਅਦਾਕਰਾ ਪ੍ਰੀਤੀ ਸਪਰੂ ਸਮੇਤ 38 ਆਗੂਆਂ ਦੀ ਲਿਸਟ ਤਿਆਰ ਕੀਤੀ ਹੈ, ਜੋ ਪਾਰਟੀ ਉਮੀਦਵਾਰ ਦੇ ਸ਼ੀਤਲ ਅੰਗੁਰਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।
ਇਹ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫਾ ਦੇਣ ਕਾਰਨ ਖਾਲੀ ਹੋਈ ਹੈ। ਪਾਰਟੀ ਵਲੋਂ ਜਾਰੀ ਸਟਾਰ ਪ੍ਰਚਾਰਕਾ ਦੀ ਲਿਸਟ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ , ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ,ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸਾਬਕਾ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ, ਸੰਸਦ ਮੈਂਬਰ ਅਨੁਰਾਗ ਠਾਕਰ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸ. ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ, ਫਿਲਮ ਅਦਾਕਾਰਾ ਅਤੇ ਸੰਸਦ ਮੈਂਬਰ ਹੇਮਾ ਮਾਲਿਨੀ, ਪਾਰਟੀ ਦੇ ਰਾਸ਼ਟਰੀ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੰਸਦ ਮੈਂਬਰ ਮਨੋਜ ਤਿਵਾੜੀ, ਵਿਜੇ ਸਾਂਪਲਾ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਫਿਲਮ ਅਦਾਕਾਰ ਅਤੇ ਸੰਸਦ ਮੈਂਬਰ ਰਵੀ ਕਿਸ਼ਨ, ਪੰਜਾਬੀ ਫਿਲਮ ਅਦਾਕਾਰਾ ਪ੍ਰੀਤੀ ਸਪਰੂ, ਡਾ. ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਸ਼ਾਮਲ ਹਨ।
ਵਰਨਣਯੋਗ ਹੈ ਕਿ ਜਲੰਧਰ ਪੱਛਮੀ ਸੀਟ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੁਆਰਾ ਅਸਤੀਫ਼ਾ ਦੇਣ ਕਾਰਨ ਖਾਲੀ ਹੋਈ ਹੈ। ਅੰਗੁਰਾਲ ਲੋਕ ਸਭਾ ਚੋਣਾਂ ਵਿਚ ਆਪ ਛੱਡ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਜਦਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਮੋਹਿੰਦਰ ਭਗਤ ਭਾਜਪਾ ਛੱਡ ਆਪ ਵਿਚ ਸ਼ਾਮਲ ਹੋ ਗਏ ਸਨ। ਹੁਣ ਦੋਵੇ ਆਹਮੋ ਸਾਹਮਣੇ ਹੋ ਰਹੇ ਹਨ।