ਪਟਨਾ, 18 ਜੂਨ (ਖ਼ਬਰ ਖਾਸ ਬਿਊਰੋ)
ਬਿਹਾਰ ਪੁਲੀਸ ਦੀ ਆਰਥਿਕ ਅਪਰਾਧ ਇਕਾਈ (ਈਓਯੂ) ਅੱਜ ਪਟਨਾ ‘ਚ ਨੀਟ ਪ੍ਰਸ਼ਨ ਪੱਤਰ ਲੀਕ ਮਾਮਲੇ ‘ਚ ਨੌਂ ਉਮੀਦਵਾਰਾਂ ਤੋਂ ਉਨ੍ਹਾਂ ਦੇ ਮਾਪਿਆਂ ਦੀ ਮੌਜੂਦਗੀ ‘ਚ ਪੁੱਛ ਪੜਤਾਲ ਕਰੇਗੀ। ਈਓਯੂ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਹੈ।
ਸਿਟ ਅਗਲੇ ਦੋ ਦਿਨਾਂ ਤੱਕ ਉਨ੍ਹਾਂ ਤੋਂ ਪੁੱਛ ਪੜਤਾਲ ਕਰੇਗੀ। ਇਸ ਤੋਂ ਪਹਿਲਾਂ ਪਟਨਾ ਪੁਲੀਸ ਨੇ 11 ਉਮੀਦਵਾਰਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਸੀ। ਦੋ ਉਮੀਦਵਾਰ ਬਾਅਦ ਵਿੱਚ ਜਾਂਚ ਵਿੱਚ ਸ਼ਾਮਲ ਹੋਣਗੇ। ਨੀਟ 5 ਮਈ ਨੂੰ ਰੱਖੀ ਗਈ ਸੀ ਪਰ ਪ੍ਰੀਖਿਆ ਮਾਫੀਆ ਨੇ ਇਕ ਦਿਨ ਪਹਿਲਾਂ ਹੀ ਪ੍ਰਸ਼ਨ ਪੱਤਰ ਕਥਿਤ ਤੌਰ ’ਤੇ ਹਾਸਲ ਕਰ ਲਏ।