ਅਰਮੀਨੀਆ ਦੀ ਜੇਲ੍ਹ ’ਚ 12 ਭਾਰਤੀ ਬੰਦ, ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ

ਜਲੰਧਰ, 18 ਜੂਨ (ਖ਼ਬਰ ਖਾਸ ਬਿਊਰੋ)

ਅਰਮੀਨੀਆ ਦੀ ਜੇਲ੍ਹ ਵਿੱਚ ਬੰਦ ਦਰਜਨ ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਘਰਾਂ ਨਾਲ ਸੰਪਰਕ ਕੀਤਾ ਹੈ। ਉਹ ਕਥਿਤ ਤੌਰ ‘ਤੇ ਫਰਵਰੀ-ਮਾਰਚ ਦੇ ਆਸਪਾਸ ਗੈਰ-ਕਾਨੂੰਨੀ ਤੌਰ ‘ਤੇ ਅਰਮੀਨੀਆ-ਜਾਰਜੀਆ ਸਰਹੱਦ ਪਾਰ ਕਰ ਰਹੇ ਸਨ ਅਤੇ ਅਰਮੀਨਿਆਈ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਸੀਚੇਵਾਲ ਨੇ ਕੁਝ ਦਿਨ ਪਹਿਲਾਂ ਇਨ੍ਹਾਂ ਨੌਜਵਾਨਾਂ ਦੀ ਵੀਡੀਓ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤੀ ਸੀ। ਬਹੁਤੇ ਨੌਜਵਾਨ ਪਿਛਲੇ ਤਿੰਨ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉੱਥੇ ਮੁਕੱਦਮੇ ਚੱਲ ਰਹੇ ਹਨ। ਵੀਡੀਓ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਤਿੰਨ ਤੋਂ ਛੇ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮਦਦ ਮੰਗੀ ਹੈ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਹੁਣ ਤੱਕ ਇਨ੍ਹਾਂ ਵਿੱਚੋਂ ਸਿਰਫ਼ ਸੱਤ ਦੀ ਪਛਾਣ ਹੋਈ ਹੈ। ਇਨ੍ਹਾਂ ਵਿੱਚ ਲੁਧਿਆਣਾ ਦੇ ਖੰਨਾ ਤੋਂ ਰਾਮ ਪਾਲ, ਪਟਿਆਲਾ ਤੋਂ ਰਜਤ ਸਿੰਘ, ਕੈਥਲ ਤੋਂ ਗੁਰਮੀਤ ਸਿੰਘ, ਕਰਨਾਲ ਤੋਂ ਸ਼ਿਵਮ ਕੁਮਾਰ, ਪੀਲੀਭੀਤ ਤੋਂ ਹੈਪੀ ਸਿੰਘ, ਉੱਤਰਾਖੰਡ ਤੋਂ ਮੇਜਰ ਸਿੰਘ ਅਤੇ ਪੱਛਮੀ ਬੰਗਾਲ ਤੋਂ ਮਨੀਰੁਜ਼ਮਾ ਸ਼ਾਮਲ ਹਨ। ਭਾਰਤੀ ਦੂਤਘਰ ਦੇ ਅਧਿਕਾਰੀ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲੇ। ਇਨ੍ਹਾਂ ਨੌਜਵਾਨਾਂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾਈ ਸੀ ਕਿ ਉਨ੍ਹਾਂ ਨੂੰ ਟਰੈਵਲ ਏਜੰਟਾਂ ਨੇ ਧੋਖਾ ਦਿੱਤਾ ਹੈ। ਸੀਚੇਵਾਲ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਫਰਜ਼ੀ ਟਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਅਤੇ ਆਪਣੀ ਜਾਨ ਨੂੰ ਖਤਰੇ ਵਿੱਚ ਨਾ ਪਾਉਣ।

ਹੋਰ ਪੜ੍ਹੋ 👉  ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

Leave a Reply

Your email address will not be published. Required fields are marked *