ਜਲੰਧਰ ‘ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

ਜਲੰਧਰ, 24 ਜੂਨ (ਖ਼ਬਰ ਖਾਸ ਬਿਊਰੋ)

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਦੋਵਾਂ ਪਾਰਟੀਆਂ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਤੋਂ ‘ਆਪ’ ਉਮੀਦਵਾਰ ਮੋਹਿੰਦਰ ਭਗਤ ਦੀ ਮੌਜੂਦਗੀ ‘ਚ ਸਾਰੇ ਆਗੂਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ।

ਹੋਰ ਪੜ੍ਹੋ 👉  ਹਾਈਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਡਾ ਸੁੱਖੀ ਬਾਰੇ ਢੁਕਵਾਂ ਫੈਸਲਾ ਲੈਣ ਦੇ ਦਿੱਤੇ ਨਿਰਦੇਸ਼

ਜਲੰਧਰ ਨਗਰ ਨਿਗਮ ਦੇ ਕੌਂਸਲਰ ਰਾਜੀਵ ਓਂਂਕਾਰ ਟਿੱਕਾ, ਦਰਸ਼ਨ ਭਗਤ ਸਮੇਤ ਕਾਂਗਰਸ ਅਤੇ ਭਾਜਪਾ ਦੇ ਕਈ ਸਥਾਨਕ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁਕੇਸ਼ ਸਿਆਲ (ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ, ਜਲੰਧਰ ਸ਼ਹਿਰ), ਗੁਰਬਚਨ ਜੱਲਾ (ਸਕੱਤਰ ਕਾਂਗਰਸ ਪਾਰਟੀ, ਜਲੰਧਰ), ਸਚਿਨ ਲਵਲੀ (ਸਕੱਤਰ ਕਾਂਗਰਸ ਪਾਰਟੀ, ਜਲੰਧਰ) ਗਗਨ ਪੰਨਵਾ (ਪ੍ਰਧਾਨ ਬਰਾੜ ਸਭਾ ਜਲੰਧਰ), ਵਿਸ਼ਾਲ ਸ਼ਾਲੂ (ਕਾਂਗਰਸ), ਅਮਨ ਲਾਂਬਾ, ਸੰਗ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਕਾਂਗਰਸ ਪਾਰਟੀ ਤੋਂ ਧਰਮਪਾਲ ਭਾਸ਼, ਰਾਜੀਵ ਭਾਸ਼, ਬੋਡ ਰਾਓ ਭਾਸ਼, ਮੋਹਿੰਦਰ ਭਾਸ਼, ਰਾਜੇਸ਼ ਭਾਸ਼, ਬਚਨ ਭਾਸ਼, ਯਸ਼ ਭਾਸ਼, ਰਾਜਕੁਮਾਰ ਭਾਸ਼, ਰਮੇਸ਼ ਭਾਸ਼, ਨਿਤਿਨ ਭਾਸ਼ ਅਤੇ ਕਾਨੂੰ ਬਹਿਲ ਸ਼ਾਮਿਲ ਹੋਏ। ਜਦੋਂਕਿ ਭਾਜਪਾ ਤੋਂ ਅਮਨਦੀਪ ਸਿੰਘ ਲਾਂਬਾ, ਸੌਰਵ ਅਰੋੜਾ ਅਤੇ ਲਲਿਤ ਕੁਮਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਪਾਰਟੀ ਤੋਂ ਸੁਖਦੇਵ ਸਿੰਘ ਲਾਹੌਰੀਆ, ਟੋਨੀ ਸ਼ਰਮਾ, ਪ੍ਰੀਤਮ ਲਾਲ ਮੰਡ, ਸੁਨੀਲ ਕੁਮਾਰ ਸੋਨੂੰ, ਵਿਜੇ ਕੁਮਾਰ ਪੱਪੂ, ਸੁਖਦੇਵ ਕੁਮਾਰ ਗੁੱਗੀ, ਮੱਖਣ ਸਿੰਘ, ਗੁਰਪ੍ਰੀਤ ਸਿੰਘ ਚੌਹਾਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਹੋਰ ਪੜ੍ਹੋ 👉  ਡਾਕਟਰ ਸੁੱਖੀ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਰੈਂਕ ਮਿਲਿਆ

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਲੰਧਰ ਪੱਛਮੀ ਦੇ ਲੋਕਾਂ ਦੀ ਪਹਿਲੀ ਪਸੰਦ ਹੈ। ਇਸ ਵਾਰ ਇੱਥੋਂ ਦੇ ਲੋਕ ਧੋਖੇਬਾਜ਼ਾਂ ਨੂੰ ਜਵਾਬ ਦੇਣਗੇ ਅਤੇ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ।

ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਾਰਟੀ ਲਈ ਨਿਰਸਵਾਰਥ ਹੋ ਕੇ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇਸ ਚੋਣ ਵਿੱਚ ਪਾਰਟੀ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਾਂਗੇ।

ਹੋਰ ਪੜ੍ਹੋ 👉  ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਦੇ ਪ੍ਰਧਾਨ 'ਆਪ' ਦੇ ਬਣੇ

Leave a Reply

Your email address will not be published. Required fields are marked *