ਪੁੱਤ ਦੇ ਕਾਤਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਠੋਕਰਾ ਖਾਣ ਨੂੰ ਮਜ਼ਬੂਰ ਹੋਏ ਮਾਪੇ

-5 ਸਾਲ ਬਾਅਦ ਵੀ ਨਹੀਂ ਮਿਲਿਆ ਇਨਸਾਫ

ਚੰਡੀਗੜ੍ਹ 24 ਜੂਨ (ਖ਼ਬਰ ਖਾਸ ਬਿਊਰੋ)

ਪਿੰਡ ਰਣਧੀਰਗੜ (ਲੁਧਿਆਣਾ) ਦੇ ਵਸਨੀਕ ਬਲਵਿੰਦਰ ਸਿੰਘ ਅਤੇ ਮਹਿੰਦਰ ਕੌਰ ਆਪਣੇ ਪੁੱਤ ਦੇ ਇਨਸਾਫ਼ ਲਈ ਦਰ ਦਰ ਦੀਆਂ ਠੋਕਰਾਂ ਖਾਣ ਨੂੰ ਮਜ਼ਬੂਰ ਹਨ। ਦੋਵਾਂ ਜੀਆ ਨੇ ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਉਨ੍ਹਾਂ ਦਾ ਲੜਕਾ ਦਇਆ ਸਿੰਘ ਲੁਧਿਆਣਾ ਵਿੱਚ ਡਾਕਟਰੀ ਦੀ ਪੜ੍ਹਾਈ ਕਰ ਰਿਹਾ ਸੀ। 9 ਅਕਤੂਬਰ 2019 ਨੂੰ ਉਨ੍ਹਾਂ ਨੂੰ ਫ਼ੋਨ ਆਇਆ ਕਿ ਉਸ ਦੇ ਪੁੱਤਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।  ਉਹ ਤੁਰੰਤ ਲੁਧਿਆਣੇ ਮੌਕੇ ‘ਤੇ ਪਹੁੰਚੇ, ਪਰ ਸਥਿਤੀ ਨੂੰ ਦੇਖਦੇ ਹੋਏ ਇਹ ਕਿਤੇ ਵੀ ਕੁਦਰਤੀ ਮੌਤ ਜਾਂ ਸੜਕ ਹਾਦਸਾ ਨਹੀਂ ਜਾਪਿਆ। ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਇਸ ਨੂੰ ਕੁਦਰਤੀ ਮੌਤ ਦੱਸ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤੇ ਇਸ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਖੇਚਲ ਵੀ ਨਹੀਂ ਕੀਤੀ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਉਨਾਂ ਕਿਹਾ ਕਿ  ਜਵਾਨ ਪੁੱਤ ਦੀ ਮੌਤ ਉਨ੍ਹਾਂ ਨੂੰ ਹਾਦਸਾ ਨਾ ਲੱਗੀ ਤਾਂ ਉਨ੍ਹਾਂ ਨੇ ਕੋਸ਼ਿਸ਼ ਕਰਦਿਆ  ਰਾਤ ਦੀ ਸੀਸੀਟੀਵੀ ਫੋਟੋਆਂ ਇਕੱਠੀਆਂ ਕੀਤੀਆ।  ਜਿਸ ਵਿੱਚ 8 ਅਕਤੂਬਰ 2019 ਦੀ ਰਾਤ ਨੂੰ ਉਨ੍ਹਾਂ ਦਾ ਪੁੱਤ ਦਇਆ ਸਿੰਘ ਇੱਕ ਹੋਰ ਨੌਜਵਾਨ ਨਾਲ ਸਕੂਟਰ ਦੇ ਪਿੱਛੇ ਬੈਠਾ ਗਿੱਲ ਨਹਿਰ ਵੱਲ ਜਾ ਰਿਹਾ ਸੀ। ਇਸੇ ਦੌਰਾਨ 5 ਹੋਰ ਨੌਜਵਾਨ ਮੋਟਰਸਾਈਕਲ ‘ਤੇ ਪਿੱਛੇ ਆ ਰਹੇ ਸਨ। ਇਹ ਦੇਖ ਕੇ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਬਾਅਦ ਵਿੱਚ ਪੁਲੀਸ ਕਮਿਸ਼ਨਰ ਵੱਲੋਂ ਇਸ ਦੀ ਜਾਂਚ ਲਈ ਇੱਕ ਸਿੱਟ ਬਣਾਈ ਪਰ ਸਿੱਟ ਦੀ ਟੀਮ ਨੇ ਵੀ ਡੂੰਘਾਈ ਨਾਲ ਜਾਂਚ ਨਹੀਂ ਕੀਤੀ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

ਆਖਰਕਾਰ  3 ਦਸੰਬਰ 2020 ਨੂੰ ਪੁਲਿਸ ਨੇ ਅਮਨਦੀਪ ਸਿੰਘ, ਹਰਸਿਮਰਨ ਸਿੰਘ, ਹੈਰੀ, ਨਮਨ ਗਰਗ, ਕਸ਼ਯਪ, ਸੁਮਿਤ ਅਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ। ਮ੍ਰਿਤਕ ਬਲਵਿੰਦਰ ਸਿੰਘ ਅਤੇ ਮਹਿੰਦਰ ਕੌਰ ਨੇ  ਦੱਸਿਆ ਕਿ ਮਾਮਲਾ ਦਰਜ ਹੋਣ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਤੱਕ ਪੁਲੀਸ ਨੇ ਚਲਾਨ ਵੀ ਪੇਸ਼ ਨਹੀਂ ਕੀਤਾ। ਉਲਟਾ  ਮਾਮਲੇ ਨੂੰ ਦਬਾਉਣ ਦੀ ਪੇਸ਼ਕਸ਼ ਕੀਤੀ ਗਈ ਸੀ.

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਕ ਪੁਲਿਸ ਦਾ ਉਚ ਅਧਿਕਾਰੀ ਮਾਮਲੇ ਨੂੰ ਦਬਾਉਣ ਵਿਚ ਲੱਗੇ ਹੋਏ  ਹਨ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਬਜ਼ੁਰਗ ਜੋਰੇ ਨੇ ਕਿਹਾ ਕਿ ਜੇਕਰ ਪੁਲਿਸ ਨੇ ਕੋਈ ਇਨਸਾਫ਼ ਨਾ ਦਿੱਤਾ ਤਾਂ ਉਹ ਮਾਣਯੋਗ ਅਦਾਲਤ ਵਿੱਚ ਪਹੁੰਚ ਕਰਕੇ ਕੇਸ ਵਿੱਚ ਦੇਰੀ ਕਰਨ ਵਾਲੇ ਮੁਲਜ਼ਮਾਂ ਅਤੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਅਪੀਲ ਕਰਨਗੇ।

Leave a Reply

Your email address will not be published. Required fields are marked *