ਨਵੀਂ ਦਿੱਲੀ, 26 ਜੂਨ (ਖ਼ਬਰ ਖਾਸ ਬਿਊਰੋ)
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਜ਼ਮਾਨਤ ਦੇ ਹੁਕਮਾਂ ’ਤੇ ਦਿੱਲੀ ਹਾਈ ਕੋਰਟ ਦੇ ਅੰਤਰਿਮ ਰੋਕ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ਅੱਜ ਸੁਪਰੀਮ ਕੋਰਟ ’ਚੋਂ ਵਾਪਸ ਲੈ ਲਈ ਹੈ। ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਐੱਸਵੀਐੱਨ ਭੱਟੀ ਦੇ ਛੁੱਟੀ ਵਾਲੇ ਬੈਂਚ ਨੇ ਕੇਜਰੀਵਾਲ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦਿੱਤੀ। ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਬੈਂਚ ਨੂੰ ਦੱਸਿਆ ਕਿ ਕਿਉਂਕਿ ਹਾਈ ਕੋਰਟ ਨੇ 25 ਜੂਨ ਨੂੰ ਵਿਸਥਾਰਤ ਹੁਕਮ ਦਿੱਤਾ ਸੀ, ਇਸ ਲਈ ਉਹ ਠੋਸ ਅਪੀਲ ਦਾਇਰ ਕਰਨਾ ਚਾਹੁੰਦੇ ਹਨ।