ਭਦਰਵਾਹ/ਜੰਮੂ, 26 ਜੂਨ (ਖ਼ਬਰ ਖਾਸ ਬਿਊਰੋ)
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਜੰਗਲੀ ਖੇਤਰ ਵਿਚ ਅੱਜ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਪਹਾੜੀ ਜ਼ਿਲੇ ‘ਚ 11 ਅਤੇ 12 ਜੂਨ ਨੂੰ ਹੋਏ ਦੋਹਰੇ ਅਤਿਵਾਦੀ ਹਮਲਿਆਂ ਤੋਂ ਬਾਅਦ ਪੁਲੀਸ, ਥਲ ਸੈਨਾ ਅਤੇ ਸੀਆਰਪੀਐੱਫ ਵੱਲੋਂ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਲਾਸ਼ੀ ਮੁਹਿੰਮ ਦੌਰਾਨ ਸਵੇਰੇ 9.50 ਵਜੇ ਦੇ ਕਰੀਬ ਗੰਡੋਹ ਇਲਾਕੇ ਦੇ ਪਿੰਡ ਬਜਾਦ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ।