ਬਰਨਾਲਾ 26 ਜੂਨ ( ਖ਼ਬਰ ਖਾਸ ਬਿਊਰੋ)
ਅੱਜ ਤਰਕਸ਼ੀਲ ਭਵਨ ਵਿੱਚ ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਸੁਸਾਇਟੀ ਦੇ ਸੱਦੇ ਉੱਤੇ ਪੰਜਾਬ ਦੀਆਂ ਤਿੰਨ ਦਰਜਨ ਤੋਂ ਵਧੇਰੇ ਜਨਤਕ ਜਥੇਬੰਦੀਆਂ ਨੇ ਮੀਟਿੰਗ ਕਰਕੇ ਸੱਦਾ ਦਿੱਤਾ ਕਿ ਪੰਜਾਬ ਭਰ ਵਿੱਚ ਸਾਰੇ ਜਿਲ੍ਹਾ ਤੇ ਤਹਿਸ਼ੀਲ ਪੱਧਰ ਉੱਤੇ 1 ਜੁਲਾਈ ਨੂੰ ਅਰੰਧੰਤੀ ਰਾਏ ਤੇ ਪ੍ਰੋ ਸ਼ੇਖ ਸ਼ੌਕਤ ਹੁਸੈਨ, ਵਿਰੱਧ 14 ਸਾਲ ਪੁਰਾਣੀ ਤਕਰੀਰ ਦੇ ਅਧਾਰ ਉੱਤੇ ਦਿੱਲੀ ਦੇ ਰਾਜਪਾਲ ਵੱਲੋਂ ਕੇਸ ਦਰਜ਼ ਕਰਨ ਦੀ ਮਨਜ਼ੂਰੀ ਦੇਣ ਦੇ ਵਿਰੋਧ ਵਿੱਚ ਤੇ ਨਵੇਂ ਫ਼ੌਜਦਾਰੀ ਕਾਨੂੰਨਾਂ ਨੂੰ ਫੌਰੀ ਵਾਪਸ ਲੈਣ ਦੇ ਮੰਗ ਪੱਤਰ ਅਤੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਇਸ ਤੋਂ ਇਲਾਵਾ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਮਸਲਿਆਂ ਨੂੰ ਲੈਕੇ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿੱਚ 21 ਜੁਲਾਈ ਨੂੰ ਸੂਬਾ ਪੱਧਰੀ ਕਨਵੈਨਸ਼ਨ ਕਰਨ ਉਪਰੰਤ ਮੁਜ਼ਾਹਰਾ ਕੀਤਾ ਜਾਵੇਗਾ। ਮੀਟਿੰਗ ਦੀ ਕਾਰਵਾਈ ਜਾਰੀ ਕਰਦੇ ਪ੍ਰੋ ਜਗਮੋਹਨ ਸਿੰਘ ਅਤੇ ਰਜਿੰਦਰ ਭਦੌੜ ਨੇ 26 ਜੂਨ 1975 ਨੂੰ ਐਮਰਜੈਂਸੀ ਦੀ ਐਲਾਨੀ ਗਈ ਸੀ ਪਰ 2014 ਤੋਂ ਅਣਐਲਾਨੀ ਐਮਰਜੈਂਸੀ ਦਾ ਦੌਰ ਚੱਲ ਰਿਹਾ ਜਿਹੜਾ ਕਿ ਦਿਨ-ਬ-ਦਿਨ ਘੱਟਣ ਦੇ ਬਾਵਜੂਦ ਹੋਰ ਤਿੱਖਾ ਹੋ ਰਿਹਾ ਹੈ ਜਿਸ ਦੀ ਉਦਾਹਰਣ ਰੋਲਟ ਐਕਟ ਨੂੰ ਮਾਤ ਪਾਉਂਦੇ ਪਹਿਲੀ ਜੁਲਾਈ ਤੋਂ ਲਾਗੂ ਹੋ ਰਹੇ ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਅਤੇ ਕਿਰਤ ਕੋਡ ਹਨ।
ਜਮਹੂਰੀ ਅਧਿਕਾਰ ਸਭਾ ਪੰਜਾਬ, ਤਰਕਸ਼ੀਲ ਸੁਸਾਇਟੀ ਪੰਜਾਬ, ਪੰਜਾਬ ਲੋਕ ਸੱਭਿਆਚਾਰਕ ਮੰਚ, ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ, ਪ੍ਰਗਤਸ਼ੀਲ ਲੇਖਕ ਸੰਘ, ਡੈਮੋਕਰੈਟਿਕ ਟੀਚਰਜ ਫਰੰਟ ਪੰਜਾਬ, ਡੈਮੋਕਰੇਟਿਕ ਮੁਲਾਜਮ ਫੈਡਰੇਸ਼ਨ, ਨੌਜਵਾਨ ਭਾਰਤ ਸਭਾ, ਮਜਦੂਰ ਮੁਕਤੀ ਮੋਰਚਾ, ਪੰਜਾਬ ਖੇਤ ਮਜਦੂਰ ਯੂਨੀਅਨ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਪੰਜਾਬ, ਬੀਕੇਯੂ ਕਰਾਂਤੀਕਾਰੀ, ਬੀਕੇਯੂ ਏਕਤਾ ਉਗਰਾਹਾਂ, ਬੀਕੇਯੂ ਏਕਤਾ ਡਕੌਂਦਾ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ ਕਿਸਾਨ ਯੂਨੀਅਨ, ਪਿੰਡ ਬਚਾਓ ਪੰਜਾਬ ਬਚਾਓ, ਮੋਲਡਰ ਐਂਡ ਸਟੀਲ ਵਰਕਰਜ਼਼ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ ਭੰਗਲ, ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ, ਇਸਤਰੀ ਜਾਗ੍ਰਿਤੀ ਮੰਚ, ਪੰਜਾਬ ਸਟੂਡੈਂਟਸ ਯੂਨੀਅਨ, ਪੀਐਸਪੀਸੀਐਲ ਫੈਡਰੇਸ਼ਨ ਏਟਕ, ਦਲਿਤ ਤੇ ਮਜਦੂਰ ਮੁਕਤੀ ਮੋਰਚਾ, ਦੇਸ਼ਭਗਤ ਯਾਦਗਾਰ ਕਮੇਟੀ ਜਲੰਧਰ, ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਪੰਜਾਬ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਡੀਟੀਐਫ, ਨੌਜਵਾਨ ਭਾਰਤ ਸਭਾ, ਪੀਐਸਯੂ ਲਲਕਾਰ, ਕਾਰਖਾਨਾ ਮਜ਼ਦੂਰ ਯੂਨੀਅਨ, ਟੈਕਨੀਕਲ ਹੌਜਰੀ ਕਾਮਗਾਰ ਯੂਨੀਅਨ(ਸਹਿਮਤੀ ਸਨੇਹਾ), ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ(ਸਹਿਮਤੀ ਸਨੇਹਾ), ਪੀਐਸਯੂ ਸ਼ਹੀਦ ਰੰਧਾਵਾ, ਖੇਤੀਬਾੜੀ ਕਿਸਾਨ ਵਿਕਾਸ ਫਰੰਟ, ਪੀਐਸਪੀਸਐਲ ਪੈਨਸ਼ਨਰਜ ਯੂਨੀਅਨ, ਨੌਜਵਾਨ ਭਾਰਤ ਸਭਾ, ਅਦਾਰਾ ਤਰਕਸ਼, ਵਰਗ ਚੇਤਨਾ ਮੰਚ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਆਈਸਾ, ਬਾਬਾ ਜੀਵਨ ਸਿੰਘ ਸਟੂਡੈਂਟ ਲੀਗ, ਇਨਕਲਾਬੀ ਮਜ਼ਦੂਰ ਕੇਂਦਰ (ਸਹਿਮਤੀ), ਪੇਂਡੂ ਮਜ਼ਦੂਰ ਯੂਨੀਅਨ ਆਦਿ ਜਥੇਬੰਦੀਆਂ ਸ਼ਾਮਲ ਹੋਈਆਂ। ਸ਼ਹੀਦ ਭਗਤ ਵਿਚਾਰ ਮੰਚ(ਆਰਸੀਐਫ ਕਪੂਰਥਲਾ) ਤੇ ਇਨਕਲਾਬੀ ਮਜਦੂਰ ਕੇਂਦਰ ਨੇ ਸਹਿਮਤੀ ਭੇਜੀ ਹੈ।