ਜਲੰਧਰ ਉਪ ਚੋਣ -ਅਕਾਲੀ ਦਲ ਬਸਪਾ ਦਾ ਕਰੇਗਾ ਸਮਰਥਨ

ਚੰਡੀਗੜ੍ਹ 27 ਜੂਨ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਅੰਦਰ ਬਗਾਵਤ ਦੀਆਂ ਸੁਰਾਂ ਨਿਰੰਤਰ ਉਠ ਰਹੀਆਂ ਹਨ। ਦਲ ਦੇ ਸੀਨੀਅਰ ਨੇਤਾਵਾਂ ਵਿਚ ‘ ਚੱਲ ਰਹੇ ਕਾਟੋ ਕਲੇਸ਼ ਦਾ ਅਸਰ ਜਲੰਧਰ ਪੱਛਮੀ ਉਪ ਚੋਣ ‘ਤੇ ਦਿਖਣ ਲੱਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਨੇ ਪਾਰਟੀ ਦੇ ਜਲੰਧਰ ਪੱਛਮੀ ਸੀਟ ਤੋਂ ਉਮੀਦਵਾਰ ਸੁਰਜੀਤ ਕੌਰ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਇਹ ਉਮੀਦਵਾਰ ਬੀਬੀ ਜਗੀਰ ਕੌਰ ਵੱਲੋਂ ਚੁਣਿਆ ਗਿਆ ਹੈ।ਕੁਲਵੰਤ ਸਿੰਘ ਨੇ ਕਿਹਾ ਕਿ ਬੀਬੀ ਜਗੀਰ ਕੌਰ ਅਤੇ ਸਾਬਕਾ ਅਕਾਲੀ ਵਿਧਾਇਕ ਗੁਰਪ੍ਰੀਤ ਸਿੰਘ ਵਡਾਲਾ ਨੇ ਪਾਰਟੀ ਨਾਲ ਸਲਾਹ ਕੀਤੇ ਬਿਨਾਂ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਜਿਹੇ ‘ਚ ਉਕਤ ਜ਼ਿਮਨੀ ਚੋਣ ‘ਚ ਅਸੀਂ ਸੁਰਜੀਤ ਕੌਰ ਦਾ ਸਮਰਥਨ ਨਹੀਂ ਕਰਾਂਗੇ। ਸੁਰਜੀਤ ਕੌਰ ਤੱਕੜੀ ਚੋਣ ਨਿਸ਼ਾਨ ‘ਤੇ ਚੋਣ ਲੜੇਗੀ ਪਰ ਅਕਾਲੀ ਦਲ ਬਾਦਲ ਉਨ੍ਹਾਂ ਦੀ ਮਦਦ ਨਹੀਂ ਕਰੇਗਾ। ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਭਾਵੇਂ ਸੁਰਜੀਤ ਕੌਰ ਨੂੰ ਅਕਾਲੀ ਦਲ ਦਾ ਚੋਣ ਨਿਸ਼ਾਨ ਮਿਲਿਆ ਹੈ ਪਰ ਅਸੀਂ ਉਸ ਦਾ ਬਿਲਕੁਲ ਵੀ ਸਮਰਥਨ ਨਹੀਂ ਕਰਦੇ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

ਬੀਬੀ ਸੁਰਜੀਤ ਕੌਰ ਜਲੰਧਰ ਪੱਛਮੀ ਸੀਟ ਤੋਂ ਬਾਗੀ ਧੜੇ ਦੀ ਉਮੀਦਵਾਰ ਹੈ। ਸ਼੍ਰੋਮਣੀ ਅਕਾਲੀ ਦਲ ਦਾ ਇਸ ਉਮੀਦਵਾਰ ਨਾਲ ਕੋਈ ਸਬੰਧ ਨਹੀਂ ਹੈ। ਬੀਬੀ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਦੋ-ਤਿੰਨ ਸਾਥੀ ਪਿਛਲੇ ਲੰਮੇ ਸਮੇਂ ਤੋਂ ਬਾਗੀ ਧੜੇ ਦੇ ਇਸ਼ਾਰੇ ’ਤੇ ਚਾਲਾਂ ਚੱਲ ਰਹੇ ਹਨ।

ਬੀਬੀ ਸੁਰਜੀਤ ਕੌਰ ਕਾਗਜ਼ ਵਾਪਸ ਲੈਣ ਲੱਗੀ ਤਾਂ ਭਰੋਸੇਯੋਗ ਸੂਤਰਾਂ ਅਨੁਸਾਰ ਬੀਤੇ ਦਿਨ ਕਾਗਜ਼ ਵਾਪਸੀ ਮੌਕੇ ਬੀਬੀ ਸੁਰਜੀਤ ਕੌਰ ਆਪਣੇ ਕਾਗਜ਼ ਵਾਪਸ ਲੈਣ ਲਈ ਮੰਨ ਗਏ ਸਨ। ਜਦੋ ਉਹ ਰਿਟਰਨਿੰਗ ਅਧਿਕਾਰੀ ਕੋਲ੍ਹ ਪੁੱਜੇ ਤਾਂ ਬੀਬੀ ਸੁਰਜੀਤ ਕੌਰ ਨੇ ਚੋਣ ਲੜਨ ਦੀ ਗੱਲ ਕਹੀ। ਇਸ ’ਤੇ ਅਕਾਲੀ ਦਲ ਦੀ ਲੀਡਰਸ਼ਿਪ ਹੈਰਾਨ ਰਹਿ ਗਈ। ਸੂਤਰ ਦੱਸਦੇ ਹਨ ਕਿ ਐਨ ਆਖ਼ਰੀ ਮੌਕੇ ਬੀਬੀ ਸੁਰਜੀਤ ਕੌਰ ਨੂੰ ਕਾਗਜ਼ ਵਾਪਸ ਲੈਣ ਤੋ ਮੁਕਰਾ ਦਿੱਤਾ ਗਿਆ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਪਾਰਟੀ ਆਗੂਆਂ ਨੇ ਕੀਤੀਆਂ ਵੱਖ-ਵੱਖ ਮੀਟਿੰਗਾਂ

ਮੰਗਲਵਾਰ ਨੂੰ ਜਲੰਧਰ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਹੀ ਪਾਰਟੀ ਖਿਲਾਫ ਇਕ ਮੀਟਿੰਗ ਕੀਤੀ ਗਈ। ਇਹ ਮੀਟਿੰਗ ਉਸ ਸਮੇਂ ਹੋਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਵਿੱਚ ਸਾਰੇ ਆਗੂਆਂ ਨਾਲ ਮੀਟਿੰਗ ਕਰ ਰਹੇ ਸਨ। ਪਾਰਟੀ ਦੇ ਸੀਨੀਅਰ ਆਗੂਆਂ ਨੇ ਜਲੰਧਰ ਵਿੱਚ ਮੀਟਿੰਗ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਬਦਲਣ ਦੀ ਮੰਗ ਕੀਤੀ। ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸਾਰੇ ਸੀਨੀਅਰ ਆਗੂ ਉਥੋਂ ਹੀ ਸ਼੍ਰੋਮਣੀ ਅਕਾਲੀ ਦਲ ਬਚਾਓ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੀਟਿੰਗ ਵਿੱਚ ਚੰਦੂਮਾਜਰਾ ਸਮੇਤ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ ਤੇ ਹੋਰ ਆਗੂ ਹਾਜ਼ਰ ਸਨ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਸੂਤਰ ਦੱਸਦੇ ਹਨ ਕਿ ਹੁਣ ਅਕਾਲੀ ਦਲ ਦੀ ਲੀਡਰਸ਼ਿਪ ਨੇ ਬਾਗੀ ਅਕਾਲੀ ਆਗੂਆਂ ਨੂੰ ਸਬਕ ਸਿਖਾਉਣ ਲਈ ਜਲੰਧਰ ਤੋ ਬਸਪਾ ਦੇ ਉਮੀਦਵਾਰ ਦਾ ਸਰਮਥਨ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸਦਾ ਰਸਮੀ ਐਲਾਨ ਕਦੇ ਵੀ ਹੋ ਸਕਦਾ ਹੈ।

Leave a Reply

Your email address will not be published. Required fields are marked *