ਕਾਹਨੂੰਵਾਨ, 28 ਜੂਨ (ਖ਼ਬਰ ਖਾਸ ਬਿਊਰੋ)
ਥਾਣਾ ਕਾਹਨੂੰਵਾਨ ਦੀ ਪੁਲੀਸ ਨੇ ਪਿੰਡ ਤੁਗਲਵਾਲ ਨਾਕੇ ਤੋਂ ਅੱਧਾ ਕਿੱਲੋ ਅਫ਼ੀਮ ਸਮੇਤ ਨਸ਼ਾ ਤਸਕਰ ਕਾਬੂ ਕੀਤਾ ਹੈ। ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਜਾਰੀ ਵਿਸ਼ੇਸ਼ ਮੁਹਿੰਮ ਤਹਿਤ ਨਾਕੇ ਲਗਾਏ ਹੋਏ ਸਨ। ਇਸ ਦੌਰਾਨ ਥਾਣਾ ਮੁਖੀ ਸਾਹਿਲ ਪਠਾਨੀਆ ਦੀ ਅਗਵਾਈ ਵਿੱਚ ਲਗਾਏ ਨਾਕੇ ਦੌਰਾਨ ਵਾਹਨਾਂ ਦੀ ਤਲਾਸ਼ੀ ਲੈਣ ਮੌਕੇ ਇੱਕ ਨਸ਼ਾ ਤਸਕਰ ਨੂੰ ਕਾਬੂ ਅੱਧਾ ਕਿੱਲੋ ਅਫ਼ੀਮ ਸਮੇਤ ਕੀਤਾ ਹੈ। ਜਿਸ ਦੀ ਪਹਿਚਾਣ ਲਖਵਿੰਦਰ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ।