ਗਾਜ਼ੀਆਬਾਦ, 17 ਅਪਰੈਲ ( ਖ਼ਬਰ ਖਾਸ ਬਿਊਰੋ)
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਚੋਣ ਬਾਂਡ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਸਕੀਮ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਦੇ ਚੈਂਪੀਅਨ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਨੂੰ ਇਸ ਚੋਣ ਵਿੱਚ 150 ਤੋਂ ਵੱਧ ਸੀਟਾਂ ਨਹੀਂ ਮਿਲ ਰਹੀਆਂ। ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਲੋਕ ਸਭਾ ਚੋਣਾਂ ‘ਚ ਗਾਜ਼ੀਆਬਾਦ ਤੋਂ ਗਾਜ਼ੀਪੁਰ ਤੱਕ ਭਾਜਪਾ ਦਾ ਸਫਾਇਆ ਹੋ ਜਾਵੇਗਾ।