ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

50 ਕਰੋੜ ਦੀ ਲਾਗਤ ਵਾਲੇ ਇਹ ਪ੍ਰਾਜੈਕਟ ਜੂਨ 2025 ਤੱਕ ਕੀਤੇ ਜਾਣਗੇ ਕਾਰਜਸ਼ੀਲ⁠: ਅਮਨ ਅਰੋੜਾ

ਪੇਡਾ ਨੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਾਵਰ ਪਲਾਂਟ ਕੀਤਾ ਚਾਲੂ

ਇਹ ਕਦਮ ਸਵੱਛ ਊਰਜਾ ਰਾਹੀਂ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ-ਮੁਕਤ ਕਰਨ ਤੇ ਵਾਤਾਵਰਣ ਨੂੰ ਬਚਾਉਣ ਲਈ ਅਹਿਮ ਸਾਬਤ ਹੋਵੇਗਾ

ਚੰਡੀਗੜ੍ਹ, 30 ਜੂਨ ( ਖ਼ਬਰ ਖਾਸ ਬਿਊਰੋ)

ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ।

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜਾ ਪ੍ਰਾਜੈਕਟਾਂ ਦੇ ਜੂਨ 2025 ਤੱਕ ਕਾਰਜਸ਼ੀਲ ਹੋਣ ਦੀ ਆਸ ਹੈ। ਉਨ੍ਹਾਂ ਅੱਗੇ ਦੱਸਿਆ ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀ ਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਲੱਗੇ ਪੀ.ਐਸ.ਪੀ.ਸੀ.ਐਲ ਦੇ 66 ਕੇ.ਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ ‘ਤੇ ਲਈ ਗਈ ਹੈ।

ਹੋਰ ਪੜ੍ਹੋ 👉  ਇਸ਼ਤਿਹਾਰਾਂ ਵਿੱਚ ਸਰਪਲੱਸ, ਜ਼ਮੀਨ ‘ਤੇ ਬਿਜਲੀ ਗਾਇਬ: ਕੇਵਲ ਸਿੰਘ ਢਿੱਲੋਂ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤੀਬਾੜੀ ਲਈ ਸੌਰ ਊਰਜਾ ਦੇ ਸੰਕਲਪ ਨੂੰ ਦਰਸਾਉਣਗੇ ਅਤੇ ਪੀ.ਐਸ.ਪੀ.ਸੀ.ਐਲ. ਨੂੰ ਬਹੁਤ ਘੱਟ ਕੀਮਤ ‘ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਦੇ ਪੀ.ਪੀ.ਏ. ਤਹਿਤ ਪੀ.ਐਸ.ਪੀ.ਸੀ.ਐਲ. ਨੂੰ 2.748 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਮੁਤਾਬਕ ਬਿਜਲੀ ਸਪਲਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *