ਚੰਡੀਗੜ੍ਹ, 2 ਜੁਲਾਈ (ਖ਼ਬਰ ਖਾਸ ਬਿਊਰੋ)
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦਾ ਬਤੌਰ ਮੈਂਬਰ ਪਾਰਲੀਮੈਂਟ ਸਹੁੰ ਚੁੱਕਣਗੇ। ਦੇਸ਼ ਦੀ ਕੌਮੀ ਜਾਂਚ ਏਜੰਸੀ (ਐਨ.ਆਈ.ਏ) ਨੇ ਸਹੁੰ ਚੁੱਕਣ ਦੀ ਇਜ਼ਾਜ਼ਤ ਦੇ ਦਿੱਤੀ ਹੈ।
ਲੋਕ ਸਭਾ ਚੋਣਾਂ (2024) ਵਿੱਚ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ 4,04,430 ਵੋਟਾਂ ਨਾਲ ਜਿੱਤੇ ਹਨ। ਉਨ੍ਹਾਂ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 2,07,310 ਵੋਟਾਂ ਮਿਲੀਆਂ। ਉਹ ਪੰਜਾਬ ਵਿਚ ਸੱਭਤੋਂ ਵੱਧ ਵੋਟਾਂ ਨਾਲ ਜਿੱਤਣ ਵਾਲੇ ਉਮੀਦਵਾਰ ਹਨ।
ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਸਿੰਘ ਨੇ ਪੁਲਿਸ ਥਾਣੇ ਤੇ ਕਬਜ਼ਾ ਕਰਨ ਲਈ ਭੀੜ ਦੀ ਅਗਵਾਈ ਕੀਤੀ ਸੀ ਅਤੇ ਪੁਲਿਸ ਨਾਲ ਹੋਈ ਝੜਪ ਵਿਚ ਸੀਨੀਅਰ ਆਈ.ਪੀ.ਐ੍ਸ ਅਧਿਕਾਰੀ ਸਮੇਤ ਕਈ ਜ਼ਖਮੀ ਹੋਏ ਸਨ।