ਚੰਡੀਗੜ੍ਹ 3 ਜੁਲਾਈ (ਖ਼ਬਰ ਖਾਸ ਬਿਊਰੋ)
ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਪੰਜਾਬ ਪੁਲਿਸ ਦੀ ਇਕ ਟੀਮ ਅਸਾਮ ਦੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਸੂਤਰਾਂ ਮੁਤਾਬਕ ਪੁਲਿਸ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈਣ ਲਈ ਰਵਾਨਾ ਹੋਈ ਹੈ।
ਪੰਜਾਬ ਪੁਲਿਸ ਦੇ ਇੱਕ ਉੱਚ ਅਧਿਕਾਰੀ ਦੀ ਅਗਵਾਈ ਹੇਠ ਇਕ ਟੀਮ ਡਿਬਰੂਗੜ੍ਹ ਲਈ ਰਵਾਨਾ ਹੋਈ ਹੈ। ਪੰਜਾਬ ਪੁਲਿਸ ਦੀ ਟੀਮ ਭਾਈ ਅਮ੍ਰਿਤਪਾਲ ਨੂੰ ਦਿੱਲੀ ਲੈ ਕੇ ਜਾਵੇਗੀ। ਸਹੁੰ ਚੁੱਕਣ ਉਪਰੰਤ ਤੁਰੰਤ ਵਾਪਸ ਜੇਲ੍ਹ ਭੇਜਿਆ ਜਾਵੇਗਾ। ਇਸ ਦੌਰਾਨ ਅਮ੍ਰਿਤਪਾਲ ਨੂੰ ਕਿਸੇ ਨਾਲ ਮੁਲਾਕਾਤ ਨਹੀਂ ਦੀ ਇਜਾਜ਼ਤ ਦਿੱਤੀ ਜਾਵੇਗੀ।
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਹ ਓਮ ਬਿਰਲਾ ਦੇ ਕਮਰੇ ‘ਚ ਅੰਮ੍ਰਿਤਪਾਲ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ
ਸੂਤਰਾਂ ਦਾ ਕਹਿਣਾ ਹੈ ਕਿ ਲੋਕ ਸਭਾ ਸਪੀਕਰ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥਿਓੜੀ ਦੇ ਪੱਤਰ ਦਾ ਜਵਾਬ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਤੋਂ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਇਜਾਜ਼ਤ ਮੰਗੀ ਗਈ ਸੀ। ਸਪੀਕਰ ਦੀ ਇਜਾਜ਼ਤ ਮਿਲਣ ਤੋਂ ਬਾਅਦ ਡੀਸੀ ਨੇ ਅੰਮ੍ਰਿਤਪਾਲ ਨੂੰ 5 ਜੁਲਾਈ ਤੋਂ ਚਾਰ ਦਿਨ ਦੀ ਪੈਰੋਲ ਦਿੱਤੀ ਹੈ। ਅੰਮ੍ਰਿਤਪਾਲ ਨੂੰ ਜੇਲ੍ਹ ਵਿੱਚ ਲਿਆਉਣ ਦੇ ਪ੍ਰਬੰਧ ਵੀ ਅੰਮ੍ਰਿਤਸਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਜਾਣਗੇ।
ਚਾਰ ਦਿਨ ਦੀ ਪੈਰੋਲ ਕਿਉਂ?
ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ੍ਹ ਤੋਂ ਸਿੱਧਾ ਦਿੱਲੀ ਲਿਆਂਦਾ ਜਾਵੇਗਾ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਜਾਵੇਗਾ। ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ ਤਾਂ ਜੋ 5 ਜੁਲਾਈ ਨੂੰ ਮੌਸਮ ਜਾਂ ਕੋਈ ਹੋਰ ਤਕਨੀਕੀ ਖਰਾਬੀ ਹੋਣ ‘ਤੇ ਉਹ ਅਗਲੇ ਦਿਨ ਸਹੁੰ ਚੁੱਕ ਸਕੇ। ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਅੰਮ੍ਰਿਤਪਾਲ ਦੀ ਪੈਰੋਲ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਸ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਆਪਣੇ ਪੱਧਰ ‘ਤੇ ਕੰਮ ਕਰ ਰਿਹਾ ਹੈ।
ਚੁਣੇ ਹੋਏ ਮੈਂਬਰ ਵਜੋਂ ਸਹੁੰ ਚੁੱਕਣ ਲਈ 60 ਦਿਨਾਂ ਦੀ ਸਮਾਂ ਸੀਮਾ ਹੁੰਦੀ ਹੈ। ਅੰਮ੍ਰਿਤਪਾਲ ਸਿੰਘ ਜੋ ਕਿ 23 ਅਪ੍ਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਪਿਛਲੇ ਇੱਕ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਦੇ ਨਾਲ ਉਸ ਦੇ ਨੌਂ ਸਾਥੀ ਵੀ ਕੈਦ ਹਨ। ਅੰਮ੍ਰਿਤਪਾਲ ਦੀ ਰਾਸ਼ਟਰੀ ਸੁਰੱਖਿਆ ਐਕਟ ਦੀ ਮਿਆਦ ਪਿਛਲੇ ਮਹੀਨੇ ਹੀ 23 ਅਪ੍ਰੈਲ 2025 ਤੱਕ ਵਧਾ ਦਿੱਤੀ ਗਈ ਸੀ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਵੱਖਵਾਦੀ ਗਤੀਵਿਧੀਆਂ ਲਈ ਐੱਨ.ਐੱਸ.ਏ. ਗ੍ਰਿਫਤਾਰ ਕੀਤਾ ਸੀ। ਉਹ ਪਿਛਲੇ ਇੱਕ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਦਾ ਪਰਿਵਾਰ ਲਗਾਤਾਰ ਮੰਗ ਕਰ ਰਿਹਾ ਕਿ ਉਸ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ। ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਉਮੀਦ ਹੈ ਕਿ ਅੰਮ੍ਰਿਤਪਾਲ ਇੱਕ-ਦੋ ਦਿਨਾਂ ਵਿੱਚ ਸਹੁੰ ਚੁੱਕ ਲਵੇਗਾ। ਸੰਸਦੀ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ 1.75 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਹੈ।