ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਕਮਰਕੱਸੇ ਕਸ ਲੈਣ-ਵਰਮਾ

252 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ ਹੜ੍ਹ ਰੋਕੂ ਕੰਮ: ਵਰਮਾ

ਚੰਡੀਗੜ੍ਹ, 4 ਜੁਲਾਈ ( ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ।

ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ ‘ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈ.ਸੀ. ਬੈਗ) ਖਰੀਦੇ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ‘ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।

Leave a Reply

Your email address will not be published. Required fields are marked *