ਚੱਕੇ ਜਾਮ- ਸ਼ੰਭੂ ਵਿਖੇ ਕੀਤੇ ਕਿਸਾਨਾਂ ਨੇ ਰੇਲਾਂ ਦੇ ਚੱਕੇ ਜਾਮ

ਸ਼ੰਭੂ ਰੇਲਵੇ ਸਟੇਸ਼ਨ ਤੇ ਸੰਯੁਕਤ ਕਿਸਾਨ ਮੋਰਚੇ ਨੇ ਲਾਇਆ ਪੱਕਾ ਮੋਰਚਾ

 

ਸ਼ੰਭੂ ਬੈਰੀਅਰ, 17 ਅਪ੍ਰੈਲ (ਖ਼ਬਰ ਖਾਸ ਬਿਊਰੋ)

ਆਪਣੇ ਤਿੰਨ ਸਾਥੀ ਕਿਸਾਨਾਂ ਦੀ ਰਿਹਾਈ ਲਈ ਤੈਅ ਪ੍ਰੋਗਰਾਮ ਅਨੁਸਾਰ  ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ ) ਨੇ ਸ਼ੰਭੂ ਰੇਲਵੇ ਸਟੇਸ਼ਨ ਉ੍ਤੇ ਧਰਨਾ ਦੇ ਕੇ ਰੇਲਾਂ ਦੇ ਚੱਕੇ ਜਾਮ ਕਰ ਦਿੱਤੇ। ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ੍ਅ ਨਾ ਕੀਤੇ ਜਾਣ ਦੇ ਰੋਸ਼ ਵਜੋਂ  ਅੱਜ ਸ਼ੰਭੂ ਰੇਲਵੇ ਸਟੇਸ਼ਨ ਉੱਤੇ ਰੋਸ ਪ੍ਰਦਰਸ਼ਨ  ਕੀਤਾ। ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਨੇ ਸ਼ੰਭੂ ਬੈਰੀਅਰ ਤੋਂ ਪਹਿਲਾਂ ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ,ਪਰ ਕਿਸਾਨਾਂ ਨੇ ਬੈਰੀਕੇਡ ਹਟਾਕੇ  ਅੱਗੇ ਵੱਧ ਗਏ ਅਤੇ ਸ਼ੰਭੂ ਰੇਲਵੇ ਸਟੇਸ਼ਨ ਦੀਆਂ ਲਾਈਨਾਂ ਉੱਤੇ ਬੈਠ ਗਏ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਕਿਹਾ ਕਿ ਹਰਿਆਣਾ ਪੁਲਿਸ  ਵੱਲੋਂ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੋਇਆ ਹੈ ਇਸ ਸਬੰਧੀ  9 ਅਪ੍ਰੈਲ ਨੂੰ ਹੋਈ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਪੁਲਿਸ ਨੂੰ 16 ਅਪ੍ਰੈਲ ਤੱਕ ਕਿਸਾਨ ਆਗੂਆਂ ਨੂੰ ਰਿਹਾ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ।ਬੀਤੇ ਦਿਨੀ ਦੇਰ ਸ਼ਾਮ ਤੱਕ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸਵੇਰੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਇਹ ਧਰਨਾ ਸ਼ੁਰੂ ਕੀਤਾ ਹੈ, ਇਸ ਲਈ ਹਰਿਆਣਾ ਸਰਕਾਰ ਤੇ ਪੁਲਿਸ ਬਰਾਬਰ ਦੇ ਜੁੰਮੇਵਾਰ ਹਨ। ਕਿਸਾਨਾੰ ਨੇ ਇਸ ਮੌਕੇ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੂੰ ਰੇਲ ਤੇ ਲਾਈਨਾਂ ਉੱਤੇ ਧਰਨਾ ਲਗਾਉਣ ਤੋਂ ਰੋਕਣ ਦੇ ਲਈ ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਮੁਲਾਜ਼ਮ ਤੈਨਾਤ ਸਨ ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਹ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਏ ਗਏ ਬੈਰੀਕੇਟ ਹਟਾ ਕੇ ਰੇਲ ਲਾਈਨਾਂ ਉੱਤੇ  ਬੈਠ ਗਏ। ਰੇਲਵੇ ਲਾਈਨਾਂ ਤੇ ਬੈਠਣ ਕਾਰਨ ਰੇਲਵੇ ਆਵਾਜਾਈ ਪ੍ਰਭਾਵਿਤ ਹੋ ਗਈ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

Leave a Reply

Your email address will not be published. Required fields are marked *