ਚੰਡੀਗੜ੍ਹ 6 ਜੁਲਾਈ (ਖ਼ਬਰ ਖਾਸ ਬਿਊਰੋ)
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਅੱਠ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਵਿੱਚ ਮੀਂਹ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਪੰਜਾਬ ‘ਚ ਸ਼ਨੀਵਾਰ ਨੂੰ ਦਿਨ ਦੀ ਸ਼ੁਰੂਆਤ ਬਠਿੰਡਾ ਅਤੇ ਅਬੋਹਰ ‘ਚ ਮੀਂਹ ਨਾਲ ਹੋਈ। ਸ਼ੁੱਕਰਵਾਰ ਨੂੰ ਬਠਿੰਡਾ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦਰਜ ਕੀਤੀ ਗਈ। ਇਸ ਦੇ ਨਾਲ ਹੀ ਤਾਪਮਾਨ ‘ਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਫਿਲਹਾਲ ਇਹ ਆਮ ਦੇ ਨੇੜੇ ਹੈ ਪਰ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪਾਰਾ ਆਮ ਨਾਲੋਂ ਹੇਠਾਂ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਦਰਜ ਕੀਤਾ ਗਿਆ। ਸ਼ਨੀਵਾਰ ਸਵੇਰੇ ਚੰਡੀਗੜ੍ਹ ਦੇ ਕੁੱਝ ਸੈਕਟਰਾਂ ਵਿਚ ਵੀ ਮੀਂਹ ਪਿਆ। ਲੋਕਾਂ ਅਤੇ ਕਿਸਾਨਾਂ ਨੇ ਮੀਂਹ ਪੈਣ ਨਾਲ ਰਾਹਤ ਮਹਿਸੂਸ ਕੀਤੀ ਹੈ।
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਅੱਠ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਵਿੱਚ ਮੀਂਹ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 2.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ (ਆਮ ਨਾਲੋਂ 1.1 ਡਿਗਰੀ ਘੱਟ), ਲੁਧਿਆਣਾ ਵਿੱਚ 34.8 ਡਿਗਰੀ (ਆਮ ਨਾਲੋਂ 0.1 ਡਿਗਰੀ ਘੱਟ), ਪਟਿਆਲਾ ਵਿੱਚ 35.0 ਡਿਗਰੀ (ਆਮ ਨਾਲੋਂ 0.1 ਡਿਗਰੀ ਘੱਟ), ਪਠਾਨਕੋਟ ਵਿੱਚ 36.5, ਬਰਨਾਲਾ ਵਿੱਚ 34.0 ਅਤੇ ਜਲੰਧਰ ਵਿੱਚ 35.3 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 29.2 ਡਿਗਰੀ, ਲੁਧਿਆਣਾ ਦਾ 26.9, ਪਟਿਆਲਾ ਦਾ 28.6, ਬਠਿੰਡਾ ਦਾ 26.2, ਬਰਨਾਲਾ ਦਾ 28.6 ਅਤੇ ਜਲੰਧਰ ਦਾ 28.8 ਡਿਗਰੀ ਦਰਜ ਕੀਤਾ ਗਿਆ।