ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਅਤੇ ਦੀਪਕ ਭਗਤ ਆਪ ‘ਚ ਸ਼ਾਮਲ

ਜਲੰਧਰ, 6 ਜੁਲਾਈ ( ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ ‘ਆਪ’ ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਇਕ ਵਾਰ ਫਿਰ ਆਪ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸ਼ਨੀਵਾਰ ਨੂੰ ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਅਤੇ ਦੀਪਕ ਭਗਤ ਆਪਣੇ ਸੈਂਕੜੇ ਸਾਥੀਆਂ ਨਾਲ ਆਪ ‘ਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਦੋਵਾਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੀ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ‘ਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ। ਉਨ੍ਹਾਂ ਕਿਹਾ ਕਿ 2022 ਦੀ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ਦੇ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਜਿਤਾਇਆ ਸੀ। ਇਸ ਲਈ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਵਿਧਾਨ ਸਭਾ ਭੇਜਣਗੇ।

ਉਨ੍ਹਾਂ ਕਿਹਾ ਕਿ ਮੋਹਿੰਦਰ ਭਗਤ ਇਕ ਇਮਾਨਦਾਰ ਆਗੂ ਹਨ। ਵਿਧਾਇਕ ਬਣਨ ਤੋਂ ਬਾਅਦ ਉਹ ਜਲੰਧਰ ਪੱਛਮੀ ਦਾ ਤਨਦੇਹੀ ਨਾਲ ਵਿਕਾਸ ਕਰਨਗੇ ਅਤੇ ਸਾਰੇ ਰੁਕੇ ਹੋਏ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕਰਾਉਣਗੇ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *