ਪਟਵਾਰੀ ਤੋਂ ਦਸਤਾਵੇਜ਼ ਤਸਦੀਕ ਕਰਵਾਉਣ ਦਾ ਵੇਲ਼ਾ ਹੋਇਆ ਖ਼ਤਮ

* ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼

ਚੰਡੀਗੜ੍ਹ, 7 ਜੁਲਾਈ (ਖ਼ਬਰ ਖਾਸ ਬਿਊਰੋ)

ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ-ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ।

ਹੋਰ ਪੜ੍ਹੋ 👉  ਕਾਂਗਰਸ ਦੇ ਝੂਠ ਦਾ ਚੋਣ ਕਮਿਸ਼ਨ ਦੇ ਸਾਂਝੇ ਬਿਆਨ ਨੇ ਭੰਨਿਆ ਭਾਂਡਾ-ਢਿੱਲੋਂ

ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ ‘ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

ਹੋਰ ਪੜ੍ਹੋ 👉  ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ  ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

Leave a Reply

Your email address will not be published. Required fields are marked *