ਨਸ਼ਾ ਛੁਡਾਊ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਜਲੰਧਰ ‘ਚ ਜ਼ੋਰਦਾਰ ਰੋਸ ਪ੍ਰਦਰਸ਼ਨ

ਜਲੰਧਰ, 7 ਜੁਲਾਈ ( ਖ਼ਬਰ ਖਾਸ ਬਿਊਰੋ)
ਪੰਜਾਬ ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕ ਦੇ ਮੁਲਾਜ਼ਮਾਂ ਵੱਲੋਂ ਜਲੰਧਰ ਵਿਚ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਜ਼ਿਲ੍ਹਿਆਂ ਤੋਂ ਸੈਂਕੜਿਆਂ ਮੁਲਾਜ਼ਮਾਂ ਨੇ ਰੋਸ ਵਜੋਂ ਜਲੰਧਰ ਦੀਆਂ ਸੜਕਾਂ ‘ਤੇ ਉਤਰੇ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ  ਉਮੀਦਵਾਰ ਮਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਦੇ ਓ. ਐਸ. ਡੀ. ਨਾਲ ਰਾਬਤਾ ਕਾਇਮ ਕਰਕੇ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਪ੍ਰੋਗਰਾਮ ਵਿਚ ਰੁੱਝੇ ਹੋਣ ਕਰਕੇ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਵੱਲੋਂ ਮੁਲਾਜ਼ਮਾਂ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਪੂਰਨ ਤੌਰ ਤੇ ਭਰੋਸਾ ਦਿੱਤਾ ਗਿਆ ਕਿ ਉਹ ਉਹਨਾਂ ਦੀਆਂ ਮੰਗਾਂ ਪ੍ਰਤੀ ਹਮਦਰਦ ਹਨ ਅਤੇ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਕਰਵਾਉਣਗੇ ਅਤੇ ਇਸ ਮੌਕੇ ਉਨ੍ਹਾਂ ਮੀਟਿੰਗ ਕਰਵਾਉਣ ਲਈ ਪੱਤਰ ਜਾਰੀ ਕਰਨ ਦੀ ਗੱਲ ਆਖੀ। ਇਸ ਮੀਟਿੰਗ ਦੇ ਚਲਦਿਆਂ ਮੁਲਾਜ਼ਮਾਂ ਨੇ ਰੋਸ ਵਜੋਂ ਫਿਰ ਵੀ ਧਰਨਾ ਨਹੀਂ ਚੱਕਿਆ, ਅਤੇ ਉਮੀਦਵਾਰ ਮਹਿੰਦਰ ਭਗਤ ਦੇ ਦਫਤਰ ਵਿਖੇ ਡਟੇ ਰਹੇ। ਦਫਤਰ ਵਿਚ ਮੌਜੂਦ ਵਿਧਾਇਕ ਪੱਪੀ ਪ੍ਰਾਸ਼ਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਸੁਣੀਆਂ ਅਤੇ ਕੈਬਿਨਟ ਸਭ ਕਮੇਟੀ ਦੇ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।

ਹੋਰ ਪੜ੍ਹੋ 👉  ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਪੰਜਾਬ ਦੇ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕਈ ਵਿਭਾਗਾਂ ‘ਚ ਮੁਲਾਜਮਾਂ ਬਹੁਤ ਹੀ ਘੱਟ ਤਨਖਾਹਾਂ’ ਤੇ ਕੰਮ ਕਰ ਰਹੇ ਹਨ ਅਤੇ ਸਰਕਾਰਾਂ ਉਨ੍ਹਾਂ ਦਾ ਸ਼ੋਸ਼ਨ ਕਰ ਰਹੀਆਂ ਹਨ। ਇਸ ਮੌਕੇ ਮੁਲਾਜਮਾਂ ਨੇ ਰੁਕੇ ਵਿੱਤੀ ਭੱਤੇ ਬਹਾਲ ਕਰਵਾਉਣ ਅਤੇ ਠੇਕਾ ਪ੍ਰਣਾਲੀ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ। ਮੀਟਿੰਗ ਹੋਣ ਤੋਂ ਬਾਅਦ ਧਰਨਾ ਖਤਮ ਕੀਤਾ ਗਿਆ ਤੇ ਸਿਹਤ ਸੇਵਾਵਾਂ ਬਹਾਲ ਕੀਤੀਆਂ ਗਈਆਂ, ਮੁਲਾਜ਼ਮਾਂ ਵਲੋ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੈਬਿਨੇਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੇ ਬਣਦੇ ਹੱਕ (ਰੈਗੂਲਰ ਅਤੇ ਵਿੱਤੀ ਲਾਭ) ਨਾ ਦਿੱਤੇ ਗਏ ਤਾਂ ਪ੍ਰਦਰਸ਼ਨ ਤਿੱਖਾ ਕੀਤਾ ਜਾਵੇਗਾ, ਇਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

Leave a Reply

Your email address will not be published. Required fields are marked *