ਜਲੰਧਰ, 7 ਜੁਲਾਈ (ਖ਼ਬਰ ਖਾਸ ਬਿਊਰੋ)
ਜਲੰਧਰ ਦੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਨੂੰ ਅੱਜ ਸਦਮਾ ਲੱਗਿਆ ਹੈ। ਕੇਪੀ ਦੀ ਪਤਨੀ ਸੁਮਨ ਕੇਪੀ (68)ਦਾ ਐਤਵਾਰ ਨੂੰ ਦਿਹਾਂਤ ਹੋ ਗਿਆ ਹੈ। ਉਹ ਲੰਬੀ ਲੰਬੀ ਬਿਮਾਰੀ ਤੋਂ ਪੀੜ੍ਹਤ ਸਨ, ਜੋ ਕਿ ਪੀਜੀਆਈ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਸਨ। ਦੋ ਦਿਨ ਪਹਿਲਾਂ ਉਸ ਨੂੰ ਪੀ.ਜੀ.ਆਈ. ਵਿੱਚ ਡਾਕਟਰਾਂ ਨੇ ਛੁੱਟੀ ਦੇ ਦਿੱਤੀ ਸੀ। ਦੱਸਿਆ ਜਾਂਦਾ ਹੈ ਕਿ ਡਾਕਟਰਾਂ ਨੇ ਪਰਿਵਾਰ ਨੂੁੰ ਮਰੀਜ਼ ਦੀ ਹਾਲਤ ਗੰਭੀਰ ਹੋਣ ਕਰਕੇ ਘਰ ਵਿਚ ਹੀ ਸੇਵਾ ਕਰਨ ਦੀ ਸਲਾਹ ਦਿੱਤੀ ਸੀ, ਯਾਨੀ ਡਾਕਟਰਾਂ ਨੇ ਅਸਿੱਧੇ ਤੌਰ ਤੇ ਜਵਾਬ ਦੇ ਦਿੱਤਾ ਸੀ।
ਸੁਮਨ ਕੇਪੀ ਨੇ 2012 ਵਿਚ ਕਾਂਗਰਸ ਦੀ ਟਿਕਟ ‘ਤੇ ਪੱਛਮੀ ਸੀਟ ਤੋਂ ਵਿਧਾਇਕ ਦੇ ਅਹੁਦੇ ਲਈ ਚੋਣ ਲੜੀ ਸੀ। ਹਾਲਾਂਕਿ, ਉਹ ਹਾਰ ਗਈ ਅਤੇ ਭਾਜਪਾ ਦੇ ਭਗਤ ਚੁੰਨੀ ਲਾਲ ਜੇਤੂ ਰਹੇ। ਪਰਿਵਾਰ ਦੇ ਨੇੜਲੇ ਲੋਕਾਂ ਮੁਤਾਬਕ ਸੁਮਨ ਕੇਪੀ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਸੁਮਨ ਕੇਪੀ ਦੇ ਅੰਤਿਮ ਸੰਸਕਾਰ ਦੀ ਤਰੀਕ ਅਤੇ ਸਮਾਂ ਅਜੇ ਤੈਅ ਨਹੀਂ ਹੋਇਆ ਹੈ।
ਕੇਪੀ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਰਿਹਾ ਹੈ। ਹਾਲ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਟਿਕਟ ਨਾ ਦੇਣ ਤੋਂ ਖਫ਼ਾ ਹੋ ਕੇ ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ, ਜੋ ਜਲੰਧਰ ਲੋਕ ਸਭਾ ਹਲਕੇ ਤੋ ਅਕਾਲੀ ਦਲ ਦੇ ਉਮੀਦਵਾਰ ਬਣੇ ਸਨ। ਲੇਕਿਨ ਉਹ ਕਾਮਯਾਬ ਨਹੀਂ ਹੋ ਸਕੇ।