ਜਲੰਧਰ, 8 ਜੁਲਾਈ (ਖ਼ਬਰ ਖਾਸ ਬਿਊਰੋ)
ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕੀਤਾ ਹੈ। ਬਬਲੂ ਨੇ 3 ਅਪ੍ਰੈਲ 2024 ਨੂੰ ਮੋਹਾਲੀ ‘ਚ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਸੀ।
ਇਸ ਮੋਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੁਆਰਾ ਚਲਾਇਆ ਜਾਂਦਾ ਸੀ। ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਅਸਲਾ ਅਤੇ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਅਕਾਉਂਟ (ਐਕਸ) ਤੇ ਸਾਂਝੀ ਕੀਤੀ ਹੈ।