ਪਿਛਲੀਆ ਸਰਕਾਰਾਂ ਨੇ ਗੈਂਗਸਟਰ ਕੀਤੇ ਪੈਦਾ, ਮਾਨ ਸਰਕਾਰ ਭੇਜ ਰਹੀ ਜੇਲ੍ਹ-ਕੰਗ

ਚੰਡੀਗੜ੍ਹ, 8 ਜੁਲਾਈ (ਖ਼ਬਰ ਖਾਸ ਬਿਊਰੋ)

ਕਾਨੂੰਨ ਵਿਵਸਥਾ ਦੇ ਸਵਾਲਾਂ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਜਵਾਬ ਦਿੰਦਿਆਂ ਕਿਹਾ ਕਿ ਤੁਸੀਂ ਦੋਵੇਂ ਆਗੂਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਤੁਹਾਡੀ ਪਾਰਟੀ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਗੈਂਗਸਟਰ ਪੈਦਾ ਕੀਤੇ ਹਨ।

ਸੋਮਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ, ਪਰੰਤੂ ਮਾਨ ਸਰਕਾਰ ਲਗਾਤਾਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਰਹੀ ਹੈ। ਪਿਛਲੇ ਦੋ ਸਾਲਾਂ ਦੌਰਾਨ ਸੈਂਕੜੇ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ਵਿੱਚ ਬੈਠੇ ਕੁਝ ਲੋਕ ਚੋਣਵੇਂ ਢੰਗ ਨਾਲ ਨੌਜਵਾਨਾਂ ਨੂੰ ਜੁਰਮ ਕਰਨ ਲਈ ਉਤਸ਼ਾਹਿਤ ਕਰਦੇ ਸਨ ਅਤੇ ਕਹਿੰਦੇ ਸਨ ਕਿ ਤੁਸੀਂ ਖੁੱਲ੍ਹੇਆਮ ਜੁਰਮ ਕਰੋ, ਅਸੀਂ ਤੁਹਾਨੂੰ ਬਚਾਉਣ ਲਈ ਸਰਕਾਰ ਵਿੱਚ ਹਾਂ। ਉੱਥੇ ਹੀ ਮਾਨ ਸਰਕਾਰ ‘ਚ ਜੇਕਰ ਕੋਈ ਅਪਰਾਧਿਕ ਘਟਨਾ ਵਾਪਰਦੀ ਹੈ ਤਾਂ ਉਸ ਦੀ ਤੁਰੰਤ ਜਾਂਚ ਸ਼ੁਰੂ ਹੋ ਜਾਂਦੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ।

ਕੰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ‘ਚ ਤੁਹਾਡੀ ਪਾਰਟੀ ਭਾਜਪਾ ਦੀ ਹੀ ਸਰਕਾਰ ਹੈ। ਉੱਥੇ ਕੁਝ ਦਿਨ ਪਹਿਲਾਂ ਵਾਪਰੀ ਨਿੰਦਣਯੋਗ ਘਟਨਾ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਤੁਸੀਂ ਇਸ ਮਾਮਲੇ ‘ਤੇ ਹਰਿਆਣਾ ਸਰਕਾਰ ਨੂੰ ਸਵਾਲ ਕਿਉਂ ਨਹੀਂ ਕਰਦੇ? ਉਨ੍ਹਾਂ ਕਿਹਾ ਕਿ ਹਰਿਆਣਾ ਅੱਜ ਕੱਲ੍ਹ ਗੈਂਗਸਟਰ ਪੈਦਾ ਕਰਨ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਕੰਗ ਨੇ ਕਿਹਾ ਕਿ ਅਪਰਾਧ ਦੀ ਕੋਈ ਵੀ ਘਟਨਾ ਚਾਹੇ ਉਹ ਕਿਤੇ ਵੀ ਵਾਪਰਦੀ ਹੋਵੇ, ਮੰਦਭਾਗੀ ਹੈ। ਉਸ ਦਾ ਸਮਰਥਨ ਜਾਂ ਬਚਾਅ ਨਹੀਂ ਕੀਤਾ ਜਾ ਸਕਦਾ, ਪਰ ਉਸ ਦੇ ਨਾਂ ‘ਤੇ ਰਾਜਨੀਤੀ ਕਰਨਾ ਹੋਰ ਵੀ ਮੰਦਭਾਗਾ ਹੈ। ਇਹ ਕੰਮ ਵੀ ਉਨ੍ਹਾਂ ਹੀ ਨਿੰਦਣਯੋਗ ਹੈ।

Leave a Reply

Your email address will not be published. Required fields are marked *