ਡਰੱਗ ਕੇਸ, SIT ਨੇ ਸੰਮਨ ਲਿਆ ਵਾਪਸ ਤੇ ਅਕਾਲੀ ਦਲ ਨੇ CM ਮਾਨ ਦਾ ਮੰਗਿਆ ਅਸਤੀਫ਼ਾ

ਚੰਡੀਗੜ੍ਹ, 8 ਜੁਲਾਈ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਆਗੂ  ਬਿਕਰਮ ਸਿੰਘ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਵਾਸਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਮੰਗ ਕੀਤੀ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜੀਠੀਆ ਨੂੰ ਬਦਨਾਮ ਕਰਨ ਦੀ ਮੁਹਿੰਮ ਦਾ ਭਾਂਡਾ ਉਦੋਂ ਹਾਈ ਕੋਰਟ ਵਿਚ ਭੰਨਿਆ ਗਿਆ ਜਦੋਂ ਐਸ ਆਈ ਟੀ ਨੂੰ ਨਸ਼ਾ ਤਸਕਰੀ ਕੇਸ ਵਿਚ ਸਰਦਾਰ ਮਜੀਠੀਆ ਖਿਲਾਫ ਸੰਮਨ ਵਾਪਸ ਲੈਣੇ ਪਏ। ਪੰਜਾਬ ਸਰਕਾਰ ਅਜਿਹਾ ਕੋਈ ਸਬੂਤ ਪੇਸ਼ ਨਹੀਂ ਕਰ ਸਕੀ ਜਿਸਦੇ ਆਧਾਰ ’ਤੇ ਵਾਰ-ਵਾਰ ਮਜੀਠੀਆ ਨੂੰ ਸੰਮਨ ਕੀਤਾ ਜਾ ਰਿਹਾ ਹੈ।

ਅਕਾਲੀ ਦਲ ਦੇ ਬੁਲਾਰੇ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ  ਮਜੀਠੀਆ ਦੇ ਖਿਲਾਫ ਸਿਆਸੀ ਬਦਲਾਖੋਰੀ ’ਤੇ ਉਤਰੇ ਹੋਏ ਹਨ। ਉਹਨਾਂ ਕਿਹਾ ਕਿ ਬਦਲਾਖੋਰੀ ਉਸ ਵੇਲੇ ਸ਼ੁਰੂ ਹੋਈ ਸੀ ਜਦੋਂ ਸਰਦਾਰ ਮਜੀਠੀਆ ਨੇ ਸਰਦਾਰ ਭਗਵੰਤ ਮਾਨ ਦੀ ਧੀ ਦਾ ਮਾਮਲਾ ਚੁੱਕਿਆ ਜਿਸਨੇ ਆਪਣੇ ਪਿਤਾ ’ਤੇ ਉਹਨਾਂ ਨੂੰ ਅਣਡਿੱਠ ਕਰਨ ਤੇ ਉਹਨਾਂ ਨਾਲ ਬੁਰਾ ਸਲੂਕ ਕਰਨ ਦੀ ਗੱਲ ਕੀਤੀ ਸੀ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਐਡਵੋਕੇਟ ਕਲੇਰ ਨੇ ਕਿਹਾ ਕਿ ਸਰਦਾਰ ਮਜੀਠੀਆ ਨੇ ਜਦੋਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਐਨ ਡੀ ਪੀ ਐਸ ਐਕਟ ਤਹਿਤ ਉਹਨਾਂ ਖਿਲਾਫ ਦਰਜ ਝੂਠੇ ਕੇਸ ਵਿਚ ਚਾਰ ਵਾਰ ਐਸ ਆਈ ਟੀ ਬਦਲੇ ਜਾਣ ਤੋਂ ਬਾਅਦ ਵਾਰ-ਵਾਰ ਉਹਨਾਂ ਨੂੰ ਸੰਮਨ ਭੇਜਣ ਦਾ ਮਾਮਲਾ ਹਾਈ ਕੋਰਟ ਕੋਲ ਪਹੁੰਚ ਕੀਤੀ ਜਿਸਨੇ ਉਹਨਾਂ ਨੂੰ ਜ਼ਮਾਨਤ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਸਰਦਾਰ ਮਜੀਠੀਆ ਦੇ ਕਿਸੇ ਨਸ਼ਾ ਤਸਕਰ ਨਾਲ ਸਬੰਧ ਹੋਣ ਦਾ ਕੋਈ ਸਬੂਤ ਨਹੀ਼ਂ ਹੈ ਤੇ ਉਹਨਾਂ ਕੋਲੋਂ ਕੋਈ ਰਿਕਵਰੀ ਨਹੀਂ ਹੋਈ।ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਰਦਾਰ ਮਜੀਠੀਆ ਦੇ ਖਿਲਾਫ ਝੂਠਾ ਕੇਸ ਤਿੰਨ ਡੀ ਜੀ ਪੀ ਅਤੇ ਐਡਵੋਕੇਟ ਜਨਰਲ ਵਾਰ-ਵਾਰ ਬਦਲਣ ਮਗਰੋਂ ਦਰਜ ਕੀਤਾ ਗਿਆ ਹਾਲਾਂਕਿ ਹਾਈ ਕੋਰਟ ਪਹਿਲਾਂ ਹੀ ਮਾਮਲੇ ਦੀ ਜਾਂਚ ਕਰਵਾ ਚੁੱਕੀ ਸੀ ਅਤੇ ਕੇਸ ਵਿਚ ਦੋਸ਼ੀਆਂ ਨੂੰ ਪਹਿਲਾਂ ਹੀ ਸਜ਼ਾਵਾਂ ਹੋ ਚੁੱਕੀਆਂ ਹਨ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਬੁਲਾਰੇ ਨੇ ਕਿਹਾ ਕਿ ਹਾਈ ਕੋਰਟ ਨੇ 2013 ਵਿਚ ਨਸ਼ਾ ਕੇਸ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਚੁੱਕੀ ਸੀ ਅਤੇ ਉਹਨਾਂ ਸੀਨੀਅਰ ਅਫਸਰਾਂ ਦੀ ਐਸ ਆਈ ਟੀ ਦਾ ਗਠਨ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਕੇਸ ਵਿਚ 10 ’ਚਲਾਨ’ ਪੇਸ਼ ਕੀਤੇ ਜਾ ਚੁੱਕੇ ਹਨ ਅਤੇ ਚਾਰਜਸ਼ੀਟਾਂ ਵਿਚ ਕਿਸੇ ਵੀ ਅਕਾਲੀ ਆਗੂ ਜਾਂ ਵਰਕਰ ਦਾ ਨਾਂ ਨਹੀਂ ਆਇਆ।

ਐਡਵੋਕੇਟ ਕਲੇਰ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਨਸ਼ਿਆਂ ਦੇ ਮੁੱਦੇ ਦਾ ਸਿਆਸੀਕਰਨ ਕੀਤਾ ਸੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸੂਬੇ ਵਿਚ ਨਸ਼ੇ ਦੇ ਜਾਲ ਨੂੰ ਬੇਨਕਾਬ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਰਦਾਰ ਮਜੀਠੀਆ ਨੂੰ ਬਦਨਾਮ ਕਰਨ ਵਾਸਤੇ ਪੂਰਾ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਦੋਂ ਕਿ ਇਸ ਕੋਲ ਇਸ ਗੱਲ ਦਾ ਜਵਾਬ ਨਹੀਂ ਹੈ ਕਿ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਤਸਕਰੀ ਸਿਖ਼ਰਾਂ ’ਤੇ ਕਿਉਂ ਪਹੁੰਚ ਗਈ। ਉਹਨਾਂ ਕਿਹਾ ਕਿ ਹਾਈ ਕੋਰਟ ਤੇ ਪੰਜਾਬ ਦੇ ਰਾਜਪਾਲ ਵੀ ਸੂਬੇ ਵਿਚ ਨਸ਼ਿਆਂ ਵਿਚ ਵਾਧੇ ਲਈ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਚੁੱਕੇ ਹਨ। ਹੁਣ ਆਪ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੱਸੇ ਕਿ ਨਸ਼ਿਆਂ ਦਾ ਸਰਗਨਾ ਕੌਣ ਹੈ ਜੋ ਪੰਜਾਬੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਿਹਾ ਹੈ ਤੇ ਭਵਿੱਖ ਤਬਾਹ ਕਰ ਰਿਹਾ ਹੈ।

ਹੋਰ ਪੜ੍ਹੋ 👉  ਜਿਸ ਲਾਹੌਰ ਨਹੀਂ ਵੇਖਿਆ..’ ਨਾਟਕ ਨੇ ਸਾਕਾਰ ਕੀਤਾ ਬਟਵਾਰੇ ਦਾ ਦਰਦ

Leave a Reply

Your email address will not be published. Required fields are marked *