ਸਿਰਸਾ, 17 ਅਪਰੈਲ (ਖ਼ਬਰ ਖਾਸ ਬਿਊਰੋ)
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲੀਸ ਨੇ ਇਕ ਨੌਜਵਾਨ ਨੂੰ ਢਾਈ ਕਿਲੋ ਤੋਂ ਵੱਧ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਪੁਲੀਸ ਵੱਲੋਂ ਫੜੇ ਵਿਅਕਤੀ ਦੀ ਪਛਾਣ ਰਣਜੀਤ ਕੁਮਾਰ ਵਾਸੀ ਚੱਕ ਥਾਣਾ ਮਨਾਟੂ ਜ਼ਿਲ੍ਹਾ ਪਲਾਮੂ ਝਾਰਖੰਡ ਹਾਲ ਵਾਸੀ ਡੱਬਵਾਲੀ ਰੋਡ ਸਿਰਸਾ ਵਜੋਂ ਕੀਤੀ ਗਈ ਹੈ। ਐੱਸਪੀ ਵਿਕਰਾਂਤ ਭੂਸ਼ਨ ਨੇ ਦੱਸਿਆ ਹੈ ਕਿ ਪੁਲੀਸ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਡੱਬਵਾਲੀ ਰੋਡ ਤੋਂ ਫਾਇਰ ਬ੍ਰਿਗੇਡ ਸਟੇਸ਼ਨ ਦੇ ਨੇੜਿਓਂ ਮਸ਼ਕੂਕ ਨੂੰ ਕਾਬੂ ਕਰਕੇ ਉਸ ਤੋਂ ਅਫ਼ੀਮ ਬਰਾਮਦ ਕੀਤੀ ਹੈ, ਜਿਹੜੀ ਤੋਲਣ ’ਤੇ ਦੋ ਕਿਲੋ 605 ਗਰਾਮ ਬਣੀ। ਨੌਜਵਾਨ ਖ਼ਿਲਾਫ਼ ਥਾਣਾ ਸਿਟੀ ਸਿਰਸਾ ਵਿੱਚ ਨਸ਼ੀਲੇ ਪਦਾਰਥਾਂ ਦੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।