ਜੈਪੁਰ 10 ਜੁਲਾਈ (ਖ਼ਬਰ ਖਾਸ ਬਿਊਰੋ)
ਮੈਂਬਰ ਪਾਰਲੀਮੈਂਟ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਸੁਖਜਿੰਦਰ ਸਿੰਘ ਰੰਧਾਵਾ ਨੇ ਜੈਪੁਰ (ਰਾਜਸਥਾਨ) ਵਿਖੇ ਪ੍ਰਦੇਸ਼ ਕਾਂਗਰਸ ਵੱਲੋਂ ਵਿਧਾਇਕ ਦਲ ਦੀ ਬੈਠਕ ਅਤੇ ਨਵੇਂ ਚੁਣੇ ਗਏ ਪਾਰਲੀਮੈਂਟ ਮੈਂਬਰਾਂ ਦੇ ਸਨਮਾਨ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।
ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸੀ ਵਿਧਾਇਕਾ, ਨਵੇਂ ਚੁਣੇ ਗਏ ਪਾਰਲੀਮੈਂਟ ਮੈਂਬਰਾਂ ਅਤੇ ਆਗੂਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਾਂਗਰਸ ਪਾਰਟੀ ਦੀ ਰਣਨੀਤੀ ਤੇ ਚਰਚਾ ਕੀਤੀ ਅਤੇ ਨਾਲ ਹੀ ਨਵੇਂ ਅਹੁਦੇਦਾਰਾਂ ਨੂੰ ਪ੍ਰਦੇਸ਼ ਦੀ ਜਨਤਾ ਲਈ ਮਿਹਨਤ ਅਤੇ ਲਗਨ ਨਾਲ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਹਨਾਂ ਗੁਰਦਾਸਪੁਰ ਲੋਕ ਸਭਾ ਚੋਣਾਂ ਦੀ ਜਿੱਤ ਲਈ ਆਗੂਆਂ ਨੂੰ ਮੁਬਾਰਕਬਾਦ ਦਿੱਤੀ ਉਹਨਾਂ ਸਭ ਦਾ ਧੰਨਵਾਦ ਕੀਤਾ ਜਿਹਨਾਂ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਡੇਰੇ ਲਾ ਕਿ ਸਖ਼ਤ ਮਿਹਨਤ ਕੀਤੀ ਸੀ ਇਸ ਮੌਕੇ ਤੇ ਉਹਨਾਂ ਨਾਲ ਕਾਂਗਰਸ ਪਾਰਟੀ ਦੇ ਉਚ ਆਗੂ ਸਚਿਨ ਪਾਇਲਟ ਰਾਜਸਥਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਅਤੇ ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਟੀਕਾ ਰਾਮ ਜੂਲੀ ਸਮੇਤ ਨਵੇਂ ਚੁਣੇ ਗਏ ਮੈਬਰ ਪਾਰਲੀਮੈਟ,ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।